ਕੀਵ : ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਸ਼ਨੀਵਾਰ ਨੂੰ ਇੱਕ ਖੂਨੀ ਵਾਰਦਾਤ ਵਾਪਰੀ, ਜਿੱਥੇ ਇੱਕ ਬੰਦੂਕਧਾਰੀ ਨੇ ਇੱਕ ਸੁਪਰਮਾਰਕੀਟ ਵਿੱਚ ਕਈ ਲੋਕਾਂ ਨੂੰ ਬੰਧਕ ਬਣਾ ਲਿਆ ਅਤੇ ਬਾਅਦ ਵਿੱਚ ਛੇ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਮੌਕੇ 'ਤੇ ਕਾਰਵਾਈ ਕਰਦਿਆਂ ਹਮਲਾਵਰ ਨੂੰ ਮਾਰ ਮੁਕਾਇਆ ਹੈ।
ਯੂਕਰੇਨ ਦੇ ਗ੍ਰਹਿ ਮੰਤਰਾਲੇ ਦੇ ਮੁਖੀ ਇਹੋਰ ਕਲੀਮੇਂਕੋ ਵੱਲੋਂ ਜਾਰੀ ਬਿਆਨ ਅਨੁਸਾਰ, ਪੁਲਸ ਦੇ ਵਿਸ਼ੇਸ਼ ਦਸਤੇ ਨੇ ਪਹਿਲਾਂ ਬੰਧਕ ਬਣਾਉਣ ਵਾਲੇ ਵਿਅਕਤੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਦੋਂ ਗੱਲਬਾਤ ਦਾ ਕੋਈ ਸਿੱਟਾ ਨਹੀਂ ਨਿਕਲਿਆ, ਤਾਂ ਪੁਲਸ ਟੀਮ ਸਟੋਰ ਦੇ ਅੰਦਰ ਦਾਖਲ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਬੰਦੂਕਧਾਰੀ ਨੇ ਆਪਣੀ ਗ੍ਰਿਫਤਾਰੀ ਦਾ ਵਿਰੋਧ ਕੀਤਾ, ਤਾਂ ਪੁਲਸ ਨੇ ਉਸ ਨੂੰ ਗੋਲੀ ਮਾਰ ਦਿੱਤੀ।
ਕੀਵ ਦੇ ਮੇਅਰ ਵਿਟਾਲੀ ਕਲਿਚਕੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਲੀਬਾਰੀ ਦੀ ਇਹ ਦਰਦਨਾਕ ਘਟਨਾ ਸ਼ਹਿਰ ਦੇ ਹੋਲੋਸੀਵਸਕੀ ਜ਼ਿਲੇ ਵਿੱਚ ਹੋਈ ਹੈ। ਪੁਲਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਹਮਲਾਵਰ ਦਾ ਮਕਸਦ ਕੀ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ।
ਕੌਮਾਂਤਰੀ ਵਿਦਿਆਰਥੀਆਂ ਤੇ ਪ੍ਰਵਾਸੀਆਂ ਵੱਲੋਂ ਮੈਨੀਟੋਬਾ 'ਚ ਰੋਸ ਪ੍ਰਦਰਸ਼ਨ
NEXT STORY