ਜਲਾਲਾਬਾਦ - ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿੱਚ ਸ਼ਨੀਵਾਰ ਨੂੰ ਬੰਦੂਕਧਾਰੀਆਂ ਨੇ ਦੋ ਤਾਲਿਬਾਨ ਲੜਾਕਿਆਂ ਅਤੇ ਦੋ ਨਾਗਰਿਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਤਾਲਿਬਾਨ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਨੰਗਰਹਾਰ ਸੂਬੇ ਦੇ ਸੱਭਿਆਚਾਰਕ ਅਧਿਕਾਰੀ ਮੁਹੰਮਦ ਹਨੀਫ ਨੇ ਕਿਹਾ ਕਿ ਇਸ ਹਮਲੇ ਵਿੱਚ ਦੋ ਹੋਰ ਲੋਕ ਜ਼ਖ਼ਮੀ ਵੀ ਹੋ ਗਏ। ਤੱਤਕਾਲ ਕਿਸੇ ਨੇ ਵੀ ਹਮਲੇ ਦੀ ਜ਼ਿੰਮੇਦਾਰੀ ਨਹੀਂ ਲਈ ਹੈ। ਹਾਲਾਂਕਿ, ਤਾਲਿਬਾਨ ਦੇ ਵਿਰੋਧੀ ਸਮੂਹ ਇਸਲਾਮਿਕ ਸਟੇਟ (ਆਈ.ਐੱਸ.) ਦੀ ਨੰਗਰਹਾਰ ਸੂਬੇ ਵਿੱਚ ਮਜ਼ਬੂਤ ਮੌਜੂਦਗੀ ਹੈ ਅਤੇ ਪੂਰਬ ਵਿੱਚ ਆਈ.ਐੱਸ. ਨੇ ਤਾਲਿਬਾਨ ਖ਼ਿਲਾਫ਼ ਕੀਤੇ ਗਏ ਕਈ ਹਮਲਿਆਂ ਦੀ ਜ਼ਿੰਮੇਦਾਰੀ ਲਈ ਹੈ। ਨੰਗਰਹਾਰ ਦੇ ਖੇਤੀਬਾੜੀ ਵਿਭਾਗ ਦੇ ਸਾਬਕਾ ਬੁਲਾਰਾ ਨੇ ਕਿਹਾ ਕਿ ਹਮਲੇ ਵਿੱਚ ਮਾਰੇ ਗਏ ਨਾਗਰਿਕਾਂ ਦੀ ਪਛਾਣ ਸਈਦ ਮਾਰੂਫ ਸਾਦਤ ਅਤੇ ਉਸ ਦੇ ਰਿਸ਼ਤੇਦਾਰ ਸ਼ਰੀਫ ਸਾਦਤ ਦੇ ਰੂਪ ਵਿੱਚ ਹੋਈ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਬ੍ਰਿਟੇਨ ਨੇ ਭਾਰਤ ਜਾਣ ਵਾਲੇ ਆਪਣੇ ਨਾਗਰਿਕਾਂ ਲਈ ਯਾਤਰਾ ਸਲਾਹ ਨੂੰ ਕੀਤਾ ਅਪਡੇਟ
NEXT STORY