ਅੰਮ੍ਰਿਤਸਰ/ਇਸਲਾਮਾਬਾਦ (ਕੱਕੜ)- ਪਾਕਿਸਤਾਨ ਦੇ ਅਸ਼ਾਂਤ ਦੱਖਣੀ-ਪੱਛਮੀ ਬਲੋਚਿਸਤਾਨ ਸੂਬੇ ’ਚ ਬੰਦੂਕਧਾਰੀਆਂ ਨੇ ਇਕ ਘਰ ’ਤੇ ਹਮਲਾ ਕਰਕੇ 6 ਮਜ਼ਦੂਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਹਮਲੇ ’ਚ 2 ਲੋਕ ਜ਼ਖ਼ਮੀ ਹੋਏ ਹਨ। ਪਤਾ ਲੱਗਾ ਹੈ ਕਿ ਇਹ ਘਟਨਾ ਬਲੋਚਿਸਤਾਨ ਸੂਬੇ ਦੇ ਕਵੇਟਾ ਸ਼ਹਿਰ ਤੋਂ ਦੱਖਣੀ ਤੁਰਬਤ ਸ਼ਹਿਰ ਦੀ ਹੈ।
ਇਹ ਵੀ ਪੜ੍ਹੋ- ਸਾਬਕਾ ਵਿਧਾਇਕ ਸੇਖੜੀ ਨੇ ਮੁੰਡੇ ਨਾਲ ਰਲ਼ ਕੁੱਟਿਆ ਆਪਣਾ ਭਰਾ, ਵੇਖੋ ਵੀਡੀਓ
ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ਤੋਂ ਕਰੀਬ 606 ਕਿਲੋਮੀਟਰ ਦੱਖਣ ਵੱਲ ਹੈ। ਉਨ੍ਹਾਂ ਦੱਸਿਆ ਕਿ ਹਥਿਆਰਬੰਦ ਵਿਅਕਤੀਆਂ ਨੇ ਮਜ਼ਦੂਰਾਂ ਦੇ ਘਰ ਵਿਚ ਦਾਖ਼ਲ ਹੋ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ 6 ਮਜ਼ਦੂਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਨੇੜੇ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਜ਼ਦੂਰ ਬਲੋਚਿਸਤਾਨ ਤੋਂ ਬਾਹਰ ਦੇ ਸਨ ਅਤੇ ਸ਼ਹਿਰ ਵਿਚ ਇਕ ਨਿੱਜੀ ਉਸਾਰੀ ਪ੍ਰਾਜੈਕਟ ਵਿਚ ਕੰਮ ਕਰਦੇ ਸਨ।
ਇਹ ਵੀ ਪੜ੍ਹੋ- ਤਰਨਤਾਰਨ 'ਚ ਗੁੰਡਾਗਰਦੀ ਦਾ ਨੰਗਾ ਨਾਚ, ਮਾਮੂਲੀ ਗੱਲ ਨੂੰ ਲੈ ਕੇ ਚੱਲੀਆਂ ਗੋਲੀਆਂ, ਜਾਣੋ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ ’ਚ ਨਾਬਾਲਗ ਹਿੰਦੂ ਕੁੜੀ ਨੂੰ ਅਗਵਾ ਕਰਕੇ ਕੀਤਾ ਨਿਕਾਹ
NEXT STORY