ਕੋਲੰਬੋ— ਸ਼੍ਰੀਲੰਕਾ 'ਚ ਸ਼ਨੀਵਾਰ ਨੂੰ ਵੋਟਰਾਂ ਨੂੰ ਲਿਜਾ ਰਹੀ ਬੱਸ 'ਤੇ ਹਮਲਾ ਹੋਣ ਦੀਆਂ ਖਬਰਾਂ ਹਨ। ਦੱਸਿਆ ਜਾ ਰਿਹਾ ਹੈ ਕਿ ਤਕਰੀਬਨ 100 ਬੱਸਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਕ ਪੁਲਸ ਅਧਿਕਾਰੀ ਵਲੋਂ ਦੱਸਿਆ ਗਿਆ ਹੈ ਕਿ ਹਮਲਾਵਰਾਂ ਨੇ ਸੜਕਾਂ 'ਤੇ ਟਾਇਰ ਸਾੜ ਕੇ ਇਨ੍ਹਾਂ ਨੂੰ ਬਲਾਕ ਕਰਨ ਦੀ ਕੋਸ਼ਿਸ਼ ਕੀਤੀ ਸੀ। ਅਜੇ ਤੱਕ ਇਨ੍ਹਾਂ ਹਮਲਿਆਂ 'ਚ ਕਿਸੇ ਦੇ ਮਾਰੇ ਜਾਣ ਦੀ ਖਬਰ ਨਹੀਂ ਹੈ।
ਪੁਲਸ ਵਲੋਂ ਦੱਸਿਆ ਗਿਆ ਹੈ ਕਿ ਮੁਸਲਮਾਨ ਵੋਟਰਾਂ ਨੂੰ ਲਿਜਾ ਰਹੀ ਬੱਸ 'ਤੇ ਨਾਰਥ ਵੈਸਟ ਸ਼੍ਰੀਲੰਕਾ 'ਚ ਹਮਲਾ ਹੋਇਆ। ਹਮਲਾ ਵੋਟਿੰਗ ਸ਼ੁਰੂ ਹੋਣ ਤੋਂ ਕੁਝ ਘੰਟੇ ਪਹਿਲਾਂ ਹੋਇਆ। ਕੋਲੰਬੋ ਤੋਂ ਕਰੀਬ 240 ਕਿਲੋਮੀਟਰ ਦੂਰ ਤਾਂਤਰੀਮਾਲੇ 'ਚ ਹੋਏ ਇਸ ਹਮਲੇ ਦੇ ਬਾਰੇ ਪੁਲਸ ਵਲੋਂ ਜਾਰੀ ਜਾਣਕਾਰੀ ਦਿੱਤੀ ਗਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹਮਲਾਵਰਾਂ ਨੇ ਬੱਸਾਂ 'ਤੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਪੱਥਰ ਵੀ ਸੁੱਟੇ। ਘੱਟ ਤੋਂ ਘੱਟ ਦੋ ਬੱਸਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਪਰ ਅਜੇ ਤੱਕ ਕਿਸੇ ਦੇ ਮਾਰੇ ਜਾਣ ਦੀ ਸੂਚਨਾ ਨਹੀਂ ਮਿਲੀ ਹੈ। ਦੱਸਣਯੋਗ ਹੈ ਕਿ ਇਸ ਸਮੇਂ ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਜਾਰੀ ਹੈ ਤੇ ਰਾਸ਼ਟਰਪਤੀ ਮੈਤ੍ਰੀਪਾਲਾ ਸਿਰੀਸੇਨਾ ਦਾ ਕਾਰਜਕਾਲ ਖਤਮ ਹੋ ਰਿਹਾ ਹੈ।
ਵੈਸਟਰਨ ਆਸਟ੍ਰੇਲੀਆ ਪਾਰਲੀਮੈਂਟ ਵਿਖੇ ਮਨਾਇਆ ਗਿਆ 550ਵਾਂ ਪ੍ਰਕਾਸ਼ ਪੁਰਬ
NEXT STORY