ਰੋਮ, (ਕੈਂਥ )— ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬੈਰਗਾਮੋ, ਬੋਸੇਤੋ, ਕਰੇਮੋਨਾ ਤੇ ਬਰੇਸ਼ੀਆ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 68ਵੀਂ ਬਰਸੀ ਬਹੁਤ ਹੀ ਸ਼ਰਧਾ-ਭਾਵਨਾ ਨਾਲ ਮਨਾਈ ਗਈ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ। ਦੀਵਾਨਾਂ ਵਿੱਚ ਬਾਬਾ ਗੁਲਜ਼ਾਰ ਸਿੰਘ ਨਾਨਕਸਰ ਵਾਲੇ ਤੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਤੇ ਭਾਈ ਜਤਿੰਦਰ ਸਿੰਘ ਨੂਰਪੁਰੀ ਦੇ ਢਾਡੀ ਜਥੇ ਨੇ ਦੀਵਾਨਾਂ ਵਿੱਚ ਹਾਜ਼ਰੀ ਲਗਾਈ । ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਫਲੈਰੋ, ਗੁਰਦੁਆਰਾ ਤੋਰੇ ਦੀ ਪਿਚਨਾਰਦੀ ਕਰੇਮੋਨਾ, ਗੁਰਦੁਆਰਾ ਬਾਬਾ ਬੁੱਢਾ ਜੀ ਸਿੱਖ ਸੈਂਟਰ ਕਸਤਲਨੇਦਲੋ, ਗੁਰਦੁਆਰਾ ਸਿੰਘ ਸਭਾ ਪਾਰਮਾ, ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਨੇ ਸ਼ਿਰਕਤ ਕੀਤੀ।

ਇਸ ਦੌਰਾਨ ਬੱਚਿਆਂ ਲਈ ਝੂਲੇ ਅਤੇ ਭੰਗੂੜੇ ਵੀ ਲਗਾਏ ਗਏ। ਜਿਨ੍ਹਾਂ ਦਾ ਬੱਚਿਆ ਨੇ ਖੂਬ ਆਨੰਦ ਮਾਣਿਆ, ਇਸ ਸਮਾਗਮ ਵਿੱਚ ਕਲਤੂਰਾ ਸਿੱਖ ਇਟਲੀ ਅਤੇ ਨੌਜਵਾਨ ਸਭਾ ਬੋਰਗੋ ਸੰਨ ਯਾਕੋਮੋ ਦੇ ਨੋਜਵਾਨਾਂ ਵੱਲੋਂ ਦਸਤਾਰ ਅਤੇ ਦੁਮਾਲਾ ਸਿਖਲਾਈ ਕੈਂਪ ਵੀ ਲਗਾਇਆ ਗਿਆ।

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ , ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਇਟਲੀ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇੱਥੇ ਗੋਲ ਗੱਪੇ, ਜਲੇਬੀਆਂ, ਪਾਨੀਆ, ਪਾਸਤਾ ਆਦਿ ਦੇ ਸਟਾਲ ਲਗਾਏ ਗਏ।
ਨਿਊਜ਼ੀਅਮ ਨੇ ਲੰਕੇਸ਼, ਭੌਮਿਕ ਸਮੇਤ ਸਾਲ 2017 'ਚ ਮਾਰੇ ਗਏ 18 ਪੱਤਰਕਾਰਾਂ ਨੂੰ ਕੀਤਾ ਯਾਦ
NEXT STORY