ਪਿਸ਼ਾਵਰ, (ਪੀ.ਟੀ.ਆਈ.) ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਬੁੱਧਵਾਰ ਨੂੰ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਇੱਕ ਗੁਰਦੁਆਰਾ ਸਾਹਿਬ ਦੇ ਅੰਦਰ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ਵਿਚ ਸੇਵਾਦਾਰ ਸਿੱਖ ਜੋੜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੀ 'ਨਾਗਰਿਕਤਾ' 'ਤੇ ਲਟਕੀ ਤਲਵਾਰ, ਸਰਕਾਰ ਨੇ ਚੁੱਕਿਆ ਸਖ਼ਤ ਕਦਮ
ਇਹ ਘਟਨਾ ਪਿਸ਼ਾਵਰ ਤੋਂ ਲਗਭਗ 60 ਕਿਲੋਮੀਟਰ ਉੱਤਰ-ਪੱਛਮ ਵਿੱਚ ਮਰਦਾਨ ਦੇ ਬਾਬੂ ਮੁਹੱਲਾ ਇਲਾਕੇ ਵਿੱਚ ਵਾਪਰੀ। ਮਰਦਾਨ ਦੇ ਜ਼ਿਲ੍ਹਾ ਪੁਲਿਸ ਅਧਿਕਾਰੀ ਮਸੂਦ ਅਹਿਮਦ ਦੇ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਗੁਰਦੁਆਰੇ ਅੰਦਰ ਗੋਲੀਬਾਰੀ ਕੀਤੀ, ਜਿਸ ਦੇ ਨਤੀਜੇ ਵਜੋਂ ਜਗਨਨਾਥ ਅਤੇ ਉਸਦੀ ਪਤਨੀ ਅਸਮਾ ਵੰਤੀ ਦੀ ਮੌਤ ਹੋ ਗਈ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਹਮਲੇ ਦੇ ਪਿੱਛੇ ਦੇ ਉਦੇਸ਼ ਦਾ ਪਤਾ ਲਗਾਉਣ ਅਤੇ ਸ਼ਾਮਲ ਲੋਕਾਂ ਨੂੰ ਫੜਨ ਲਈ ਯਤਨ ਜਾਰੀ ਹਨ। ਇਸ ਵਾਰਦਾਤ ਤੋਂ ਬਾਅਦ ਸਥਾਨਕ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਅਤੇ ਦਹਿਸ਼ਤ ਦਾ ਮਾਹੌਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਰਾਨ ਦੇ ਹੱਥ ਲੱਗਾ ਪਰਮਾਣੂ ਬੰਬ ਤੋਂ ਵੀ 'ਵੱਡਾ ਹਥਿਆਰ' ! ਉਂਗਲਾਂ 'ਤੇ ਨਚਾ ਸਕਦੈ ਪੂਰੀ ਦੁਨੀਆ
NEXT STORY