ਇੰਟਰਨੈਸ਼ਨਲ ਡੈਸਕ- ਕੈਨੇਡਾ ਵਿਖੇ ਮਾਂਟਰੀਅਲ ਦੇ ਲਾਸਾਲ ਗੁਰਦੁਆਰਾ ਸਾਹਿਬ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਮੀਡੀਆ ਖ਼ਬਰਾਂ ਮੁਤਾਬਕ ਗੁਰੂਘਰ ਦੇ ਮੈਂਬਰ ਆਪਸ ਵਿਚ ਹੱਥੋਪਾਈ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਝਗੜੇ ਦਾ ਮੁੱਖ ਕਾਰਨ ਫੰਡ ਵਿਵਾਦ ਸੀ।
ਖ਼ਬਰਾਂ ਮੁਤਾਬਕ ਇਕ ਮੀਟਿੰਗ ਦੌਰਾਨ ਕਮੇਟੀ ਮੈਂਬਰ ਮੇਅਰ ਸਿੰਘ 'ਤੇ ਬਰਛੇ ਨਾਲ ਹਮਲਾ ਕਰਨ ਦੀ ਕੋਸਿਸ਼ ਕੀਤੀ ਗਈ। ਇਸ ਸਬੰਧੀ ਗੁਰੂਘਰ ਦੇ ਪ੍ਰਧਾਨ ਸੁਰਜੀਤ ਸਿੰਘ 'ਤੇ ਦੋਸ਼ ਲਗਾਏ ਗਏ ਹਨ। ਕਥਿਤ ਤੌਰ 'ਤੇ ਇਹ ਝਗੜਾ ਉਦੋਂ ਸ਼ੁਰੂ ਹੋਇਆ, ਜਦੋਂ ਕਮੇਟੀ ਮੈਂਬਰ ਮੇਅਰ ਸਿੰਘ ਨੇ ਦਾਨ ਦੇ ਫੰਡ ਵਿਚ ਗੜਬੜੀ ਦਾ ਮੁੱਦਾ ਚੁੱਕਿਆ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਮੀਟਿੰਗ ਵਿਚ ਮੌਜੂਦ ਇਕ ਮੈਂਬਰ ਦੀ ਪੱਗ ਵੀ ਲੱਥ ਜਾਂਦੀ ਹੈ ਜਦਕਿ ਕੁਝ ਮੈਂਬਰ ਗੁੱਸੇ ਵਿਚ ਆਏ ਸ਼ਖਸ ਨੂੰ ਕਾਬੂ ਕਰਨ ਦਾ ਯਤਨ ਕਰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਬ੍ਰਿਟੇਨ ਦੀਆਂ ਸਥਾਨਕ ਚੋਣਾਂ 'ਚ ਲੇਬਰ ਪਾਰਟੀ ਨੂੰ ਵੱਡਾ ਝਟਕਾ; PM ਸਟਾਰਮਰ ਨੇ ਲਈ ਹਾਰ ਦੀ ਜ਼ਿੰਮੇਵਾਰੀ
NEXT STORY