ਮਿਲਾਨ (ਸਾਬੀ ਚੀਨੀਆ) ਨਵੀਂ ਪੀੜ੍ਹੀ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਅਤੇ ਗੁਰਮੁੱਖੀ ਦੇ ਨਾਲ ਜੋੜਨ ਦੇ ਮੰਤਵ ਦੇ ਚਲਦਿਆਂ ਇਟਲੀ ਦੇ ਬਰੇਸ਼ੀਆ ਜ਼ਿਲ੍ਹੇ ਦੇ ਸਭ ਤੋਂ ਪੁਰਾਣੇ ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਤੇ ਬੱਚਿਆਂ ਦੇ ਦਸਤਾਰ, ਦੁਮਾਲਾ ਅਤੇ ਗੁਰਮਤਿ ਮੁਕਾਬਲੇ ਕਰਵਾਏ ਗਏ। ਗੁਰਮਤਿ ਮੁਕਾਬਲਿਆਂ ਦੇ ਵਿੱਚ 5 ਸਾਲ ਤੋਂ ਲੈਕੇ 14 ਸਾਲ ਤੱਕ ਦੇ 125 ਦੇ ਕਰੀਬ ਬੱਚਿਆਂ ਨੇ ਭਾਗ ਲਿਆ। ਜਿਹਨਾਂ ਦੇ ਮੁਕਾਬਲੇ ਪੰਜ ਗਰੁੱਪਾਂ ਵਿੱਚ ਹੋਏ। ਜਿਸਦੀਆਂ ਤਿਆਰੀਆਂ ਲਈ ਗੁਰਦੁਆਰਾ ਸਾਹਿਬ ਵਿਖੇ ਗੁਰਮੁਖੀ ਦੀਆ ਕਲਾਸਾਂ ਪਿਛਲੇ ਲੰਬੇ ਸਮੇਂ ਤੋਂ ਲਗਾਈਆਂ ਜਾਂਦੀਆ ਸਨ।

ਇਸ ਤੋਂ ਇਲਾਵਾ ਦਸਤਾਰ ਅਤੇ ਦੁਮਾਲੇ ਦੇ ਮੁਕਾਬਲੇ ਵੀ ਹੋਏ। ਇਹਨਾਂ ਦਸਤਾਰ, ਦੁਮਾਲਾ ਅਤੇ ਗੁਰਮਤਿ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਨੂੰ ਟਰਾਫੀਆਂ ਦੇਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਇਹਨਾਂ ਮੁਕਾਬਲਿਆ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਮੈਡਲ ਨਾਲ ਸਨਮਾਨ ਦਿੱਤਾ ਗਿਆ।ਪ੍ਰਬੰਧਕ ਕਮੇਟੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿੱਦਿਆ ਦੇ ਚਾਨਣ ਮੁਨਾਰੇ, ਉੱਚ ਕੋਟੀ ਦੇ ਸਾਮਾਜ ਸੁਧਾਰਕ ਅਤੇ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆ ਦੀ 76ਵੀਂ ਬਰਸੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਇਲਾਕੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੋੜਣ ਲਈ ਉਪਰਾਲਾ ਕਰਦਿਆਂ ਸ਼ਨੀਵਾਰ ਨੂੰ ਬੱਚਿਆਂ ਦੇ ਦਸਤਾਰ, ਦੁਮਾਲਾ ਅਤੇ ਗੁਰਮਤਿ ਮੁਕਾਬਲੇ ਹਰ ਸਾਲ ਦੀ ਤਰ੍ਹਾਂ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਬੱਚਿਆ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਦੇ ਮਾਤਾ ਪਿਤਾ ਦਾ ਧੰਨਵਾਦ ਵੀ ਕੀਤਾ ਗਿਆ।

ਬੱਚਿਆ ਨੂੰ ਗੁਰਮਤਿ ਮੁਕਾਬਲੇ ਦੀ ਤਿਆਰੀ ਕਰਵਾ ਰਹੇ ਅਧਿਆਪਕਾਂ ਦਾ ਵੀ ਵਿਸ਼ੇਸ਼ ਸਨਮਾਨ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਅੱਗੇ ਵੀ ਗੁਰਦੁਆਰਾ ਸਾਹਿਬ ਵਿਖੇ ਗੁਰਮੁੱਖੀ ਦੀਆ ਕਲਾਸਾਂ ਜਾਰੀ ਰਹਿਣਗੀਆਂ। ਜਿਸ ਲਈ ਮਾਪੇ ਅਤੇ ਹੋਰਨਾਂ ਪ੍ਰਬੰਧਕ ਕਮੇਟੀਆਂ ਵੱਧ ਤੋਂ ਵੱਧ ਸਹਿਯੋਗ ਕਰਨ।ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਨੂੰ ਸਮਰਪਿਤ ਕਰਵਾਏ ਅੰਮ੍ਰਿਤ ਸੰਚਾਰ ਮੌਕੇ 50 ਦੇ ਪ੍ਰਾਣੀ ਗੁਰੂ ਵਾਲੇ ਬਣੇ।ਇਸ ਅੰਮ੍ਰਿਤ ਸੰਚਾਰ ’ਚ ਗੁਰੂ ਵਾਲੇ ਬਣਨ ਵਾਲੇ ਸਿੰਘਾਂ ਲਈ ਕੱਕਾਰਾਂ ਦੀ ਸੇਵਾ ਗੁਰਦੁਆਰਾ ਸਾਹਿਬ ਵੱਲੋਂ ਕੀਤੀ ਗਈ।ਗੁਰਦੁਆਰਾ ਸਾਹਿਬ ਵੱਲੋਂ ਅੰਮ੍ਰਿਤ ਦੀ ਦਾਤ ਛਕਾਉਣ ਵਾਲੇ ਪੰਜ ਪਿਆਰਿਆਂ ਦਾ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਪਾਣ ਕਰਨ ਵਾਲਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਗੁਰੁ ਦਾ ਲੰਗਰ ਅਟੁੱਟ ਵਰਤਾਇਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿ ਪੁਲਸ ਦਾ ਖ਼ੌਫ਼ਨਾਕ ਕਾਰਾ ! ਕਾਰ 'ਤੇ ਚਲਾ'ਤੀਆਂ ਅੰਨ੍ਹੇਵਾਹ ਗੋਲ਼ੀਆਂ, ਆਸਟ੍ਰੇਲੀਆਈ ਜਵਾਕੜੀ ਦੀ ਹੋਈ ਮੌਤ
NEXT STORY