ਰੋਮ(ਕੈਂਥ)- ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲੀਆਰਾ ਰੋਡ ਨੰਬਰ 47 ਪੁਨਤੀਨੀਆ (ਲਾਤੀਨਾ) ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮਹਾਨ ਦਿਵਸ ਮੌਕੇ ਆਰੰਭੇ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਉਪੰਰਤ ਰਾਤ ਦੇ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ. ਜਿਸ ਵੱਖ-ਵੱਖ ਪ੍ਰਚਾਰਕਾਂ ਤੇ ਕੀਰਤਨੀਆਂ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾਂ ਸੰਗਤਾਂ ਨੂੰ ਸਰਵਣ ਕਰਵਾਈ।
ਇਹ ਵੀ ਪੜ੍ਹੋ: ਆਖ਼ਿਰਕਾਰ ਮਿਲ ਹੀ ਗਿਆ ਪਾਕਿਸਤਾਨ ਨੂੰ ਨਵਾਂ PM, ਸ਼ਾਹਬਾਜ਼ ਸ਼ਰੀਫ ਨੇ 24ਵੇਂ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ
ਇਸ ਮੌਕੇ ਪੰਥ ਦੇ ਕੀਰਤਨੀਏ ਭਾਈ ਜਸਬੀਰ ਸਿੰਘ ਤੇ ਕਵੀਸ਼ਰ ਭਾਈ ਰਣਜੀਤ ਸਿੰਘ ਨੇ ਧਾਰਮਿਕ ਦੀਵਾਨਾਂ ਤੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਆਪਣੀ ਬੁਲੰਦ ਅਤੇ ਸੁਰੀਲੀ ਆਵਾਜ਼ ਵਿੱਚ ਕੀਤਾ। ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਸੋਢੀ ਨੇ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਆਓ ਸਾਰੇ ਰਲ-ਮਿਲ ਗੁਰੂ ਸਹਿਬਾਨਾਂ ਦੇ ਗੁਰਪੁਰਬ ਨੂੰ ਇੱਕਠੇ ਹੋ ਮਨਾਈਏ। ਇਸ ਵਿਸ਼ਾਲ ਗੁਰਮਤਿ ਸਮਾਗਮ ਵਿੱਚ ਇਲਾਕੇ ਭਰ ਤੋਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਦਿਆਂ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸੰਗਤਾਂ ਲਈ ਗੁਰੂ ਦੇ ਅਨੇਕਾਂ ਪ੍ਰਕਾਰ ਦੇ ਲੰਗਰ ਅਟੁੱਟ ਵਰਤੇ। ਪ੍ਰਬੰਧਕਾਂ ਵੱਲੋਂ ਸਮੂਹ ਸੇਵਾਦਾਰਾਂ ਦਾ ਗੁਰੂ ਦੀ ਬਖ਼ਸ਼ਿਸ਼ ਸਿਰਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ: ਇਸ ਦੇਸ਼ ਦੀ ਜੇਲ੍ਹ 'ਚੋਂ ਭੱਜੇ 4 ਹਜ਼ਾਰ ਕੈਦੀ, ਸਰਕਾਰ ਨੇ ਲਗਾਈ ਐਮਰਜੈਂਸੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
2.27 ਕਿਲੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ 'ਚ 2 ਵਿਦੇਸ਼ੀ ਗ੍ਰਿਫ਼ਤਾਰ
NEXT STORY