ਰੋਮ (ਕੈਂਥ)- ਲਾਸੀਓ ਸੂਬੇ ਦੇ ਤੇ ਰਾਜਧਾਨੀ ਰੋਮ ਪ੍ਰਸਿੱਧ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 18 ਮਈ, 2025 ਦਿਨ ਐਤਵਾਰ ਨੂੰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੌਕੇ 16 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਇਲਾਹੀ ਬਾਣੀ ਦੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਤੇ 18 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸੰਪੂਰਨਤਾ ਨਾਲ ਭੋਗ ਪਾਏ ਜਾਣਗੇ।
ਭੋਗ ਉਪਰੰਤ ਲਗਭਗ 11:30 ਵਜੇ ਤੋ ਲੈਕੇ ਬਾਅਦ ਦੁਪਹਿਰ ਤੱਕ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀਏ ਜੱਥਿਆ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਜਾਵੇਗਾ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਭਾਈ ਮੰਗਲ ਸਿੰਘ ਤੇ ਭਾਈ ਗੁਰਭੇਜ ਸਿੰਘ ਅੰਨਦਪੁਰੀ ਦੇ ਢਾਡੀ ਜਥੇ ਵਲੋਂ ਹਾਜ਼ਰੀ ਭਰਕੇ ਸੰਗਤਾਂ ਨੂੰ ਢਾਡੀ ਵਾਰਾਂ ਸੁਣਾ ਕੇ ਨਾਲ ਨਿਹਾਲ ਕੀਤਾ ਜਾਵੇਗਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋ ਲਾਸੀਓ ਸੂਬੇ ਦੇ ਸਮੂਹ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਸਮੇਤ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਹੈ ਕਿ ਇਸ ਸਮਾਗਮ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੋ।
ਪੜ੍ਹੋ ਇਹ ਅਹਿਮ ਖ਼ਬਰ-ਦੁਬਈ 'ਚ ਚਮਕੀ ਭਾਰਤੀ ਦੀ ਕਿਸਮਤ, ਜਿੱਤੇ 8 ਕਰੋੜ
ਇਸ ਮੌਕੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਏ ਜਾਣਗੇ। ਦੱਸਣਯੋਗ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਇਸੇ ਦਿਨ ਗੁਰਮਤਿ ਸਮਾਗਮ ਦੇ ਨਾਲ ਮੌਜੂਦਾ ਗੁਰਦੁਆਰਾ ਸਾਹਿਬ ਤੋ ਇਮਾਰਤ ਬਣਾਉਣ ਲਈ ਨਵੀ ਖ੍ਰੀਦੀ ਗਈ ਜ਼ਮੀਨ ਤੱਕ ਬੀਤੇ ਵਰ੍ਹੇ ਦੀ ਤਰ੍ਹਾਂ ਨਗਰ ਕੀਰਤਨ ਸਜਾਇਆ ਜਾਣਾ ਸੀ ਪਰ ਕਿਸੇ ਕਾਰਨ ਇਸ ਨਗਰ ਕੀਰਤਨ ਨੂੰ ਪ੍ਰਸ਼ਾਸਨ ਦੀ ਮਨਜ਼ੂਰੀ ਨਾ ਮਿਲਣ ਕਾਰਨ ਰੱਦ ਕਰ ਦਿੱਤਾ ਗਿਆ ਹੈ। ਜਿਸ ਕਰਕੇ ਹੁਣ ਸਿਰਫ ਮੌਜੂਦਾ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਹੀ ਕਰਵਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਅਮਰੀਕਾ ਤੁਰਕੀ ਨੂੰ ਦੇਵੇਗਾ AMRAAM, ਏਅਰ ਫੋਰਸ ਦੀ ਵਧਾਵੇਗਾ ਤਾਕਤ
NEXT STORY