ਬੈਰਗਾਮੋ, (ਕੈਂਥ)- ਇਟਲੀ ਵਿੱਚ ਮਹਾਨ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਮੋਹਰਲੀ ਕਤਾਰ ਦੀ ਸੰਸਥਾ ਕਲਤੂਰਾ ਸਿੱਖ ਇਟਲੀ ਜੋ ਕਿ ਪਿਛਲੇ ਕਈ ਸਾਲਾਂ ਤੋਂ ਇਟਲੀ ਵਿੱਚ ਗੁਰਮਤਿ ਗਿਆਨ ਮੁਕਾਬਲਿਆਂ ਦੁਆਰਾ ਬੱਚਿਆਂ ਵਿੱਚ ਗੁਰਬਾਣੀ ਨਾਲ ਜੁੜਨ ਦੀ ਰੁਚੀ ਪੈਦਾ ਕਰ ਰਹੀ ਹੈ। ਇਸ ਸੰਸਥਾ ਵੱਲੋਂ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ (ਬੈਰਗਾਮੋ) ਵਿਖੇ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 5 ਸਾਲ ਤੋਂ ਲੈ ਕੇ 14 ਸਾਲ ਜਾ ਇਸ ਤੋਂ ਉਪੱਰ ਦੇ ਬੱਚਿਆਂ ਨੇ ਭਾਗ ਲਿਆ। ਇਸਦਾ ਸਿਲੇਬਸ ਸੰਸਥਾ ਕਲਤੂਰਾ ਸਿੱਖ ਦੀ ਵੈੱਬਸਾਈਟ ਉਪੱਰ ਹੀ ਉਪਲੱਬਧ ਕਰਵਾਇਆਂ ਗਿਆ ਸੀ।
ਇਹ ਮੁਕਾਬਲੇ ਚਾਰ ਵੱਖ-ਵੱਖ ਗਰੁੱਪਾਂ ਵਿੱਚ ਲਿਖਤੀ ਰੂਪ ਵਿੱਚ ਕਰਵਾਏ ਗਏ। ਜਿਸ ਦਾ ਸਮਾਂ 40 ਮਿੰਟ ਨਿਰਧਾਰਿਤ ਕੀਤਾ ਗਿਆ ਸੀ। ਇਹਨਾਂ ਮੁਕਾਬਿਲਆਂ ਵਿੱਚ 85 ਤੋਂ ਵੱਧ ਬੱਚਿਆਂ ਨੇ ਹਿੱਸਾ ਲਿਆ। ਜਿਸ ਵਿੱਚ ਗਰੁੱਪ ਏ 'ਚ 5 ਤੋਂ 8 ਸਾਲ ਦੇ ਬੱਚਿਆਂ 'ਚ ਅਨਹਦ ਸਿੰਘ ਤੇ ਦੇਗਵੀਰ ਸਿੰਘ ਨੇ ਪਹਿਲਾ, ਭਵਨੂਰ ਸਿੰਘ ਨੇ ਦੂਸਰਾ ਅਤੇ ਗੁਰਜੋਤ ਕੌਰ ਤੇ ਗੁਰਸਾਗਰ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਗਰੁੱਪ ਬੀ ਚ 8 ਤੋਂ 11 ਸਾਲ ਵਿੱਚ ਹਰਮਨਜੋਤ ਸਿੰਘ ਨੇ ਪਹਿਲਾ, ਗੁਰਨਿਮਰਤ ਕੌਰ, ਗੁਰਮਨ ਕੌਰ ਤੇ ਜਪਜੀਤ ਕੌਰ ਨੇ ਦੂਸਰਾ ਅਤੇ ਜਸਕੀਰਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਗਰੁੱਪ ਸੀ 11 ਤੋਂ 14 ਸਾਲ ਚ ਤਰਨਪ੍ਰੀਤ ਸਿੰਘ ਨੇ ਪਹਿਲਾ, ਹਰਜੋਤ ਕੌਰ ਨੇ ਦੂਸਰਾ ਅਤੇ ਗੁਰਨੂਰ ਕੌਰ ਤੇ ਸਾਹਿਬਜੀਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਗਰੁੱਪ ਡੀ 'ਚ ਖੁਸ਼ਦੀਪ ਕੌਰ, ਪਵਨਦੀਪ ਕੌਰ, ਅਮਰਿੰਦਰਜੀਤ ਕੌਰ, ਅਵਨੀਤ ਕੌਰ, ਪ੍ਰਭਜੋਤ ਕੌਰ, ਸਹਿਜਪ੍ਰੀਤ ਸਿੰਘ ਨੇ ਪਹਿਲਾ, ਹਰਗਜਪ੍ਰੀਤ ਸਿੰਘ ਨੇ ਦੂਸਰਾ ਅਤੇ ਸਤਨਾਮ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।

ਜੇਤੂ ਬੱਚਿਆਂ ਨੂੰ ਟਰਾਫੀਆਂ ਅਤੇ ਦਸਤਾਰਾਂ ਦੇ ਕੇ ਸਨਮਾਨਿਤ ਕੀਤਾ। ਭਾਗ ਲੈਣ ਵਾਲੇ ਸਾਰੇ ਹੀ ਬੱਚਿਆ ਨੂੰ ਵੀ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ 'ਚ ਬੱਚਿਆਂ ਨੂੰ ਪੰਜਾਬੀ ਪੜਾਉਣ ਵਾਲਿਆਂ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਹਿਬ ਦੀ ਪ੍ਰਬੰਧਕ ਕਮੇਟੀ ਅਤੇ ਕਲਤੂਰਾ ਸਿੱਖ ਦੇ ਆਗੂਆਂ ਨੇ ਕਿਹਾ ਕਿ ਇਲਾਕੇ ਦੇ ਸਿੱਖ ਨੌਜਵਾਨਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੋੜਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਜਿਸ ਵਿੱਚ ਬੱਚਿਆਂ ਦੇ ਮਾਪਿਆਂ ਦੁਆਰਾ ਵੱਡਮੁੱਲਾ ਯੋਗਦਾਨ ਦਿੱਤਾ ਗਿਆ ਹੈ ਅਤੇ ਸਾਰੇ ਬੱਚਿਆਂ ਦੇ ਮਾਤਾ-ਪਿਤਾ ਦਾ ਧੰਨਵਾਦ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸਵੇਰੇ ਵਿਸ਼ੇਸ਼ ਸਮਾਗਮ ਕਰਵਾਏ ਗਏ। ਆਰੰਭਤਾ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਜੀਆਂ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਵੇਂ ਵਰ੍ਹੇ ਦਾ ਕੈਲੰਡਰ ਜਾਰੀ ਕੀਤਾ ਗਿਆ। ਸਮਾਗਮ ਵਿੱਚ ਭਾਈ ਅਮਨਪ੍ਰੀਤ ਸਿੰਘ ਵੱਲੋਂ ਕੀਰਤਨ ਸਰਵਣ ਕਰਵਾਇਆ ਗਿਆ। ਇਸ ਮੌਕੇ ਗੁਰੂ ਦਾ ਲੰਗਰ ਅਟੁੱਟ ਵਰਤਾਇਆ ਗਿਆ।
ਤੋਹਫ਼ਾ ਹੋਵੇ ਤਾਂ ਅਜਿਹਾ! ਇਸ ਕੰਪਨੀ ਨੇ ਆਪਣੇ ਕਰਮਚਾਰੀਆਂ ਨੂੰ ਵੰਡੇ 3.5 ਕਰੋੜ ਦੇ ਸੋਨੇ ਦੇ ਗਿਫਟ
NEXT STORY