ਪਾਰਮਾ (ਕੈਂਥ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਗਟ ਦਿਹਾੜੇ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 8, 9 ਅਤੇ 10 ਅਗਸਤ 2025 ਦਿਨ ਸ਼ੁੱਕਰਵਾਰ, ਸ਼ਨੀਵਾਰ ਤੇ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ ਪਾਰਮਾ ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ। 8 ਅਗਸਤ 2025 ਦਿਨ ਸ਼ੁਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਹੋਣਗੇ, ਜਿਨ੍ਹਾਂ ਦੇ ਭੋਗ 10 ਅਗਸਤ 2025 ਦਿਨ ਐਤਵਾਰ ਨੂੰ ਪਾਏ ਜਾਣਗੇ।
ਇਸ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰਨ ਲਈ ਵਿਸ਼ੇਸ਼ ਤੌਰ 'ਤੇ ਗਿਆਨੀ ਗੁਰਮੁਖ ਸਿੰਘ ਐੱਮ.ਏ. ਦਾ ਇੰਟਰਨੈਸ਼ਨਲ ਪੰਥਕ ਕਵੀਸ਼ਰੀ ਜਥਾ ਪਹੁੰਚ ਰਿਹਾ ਹੈ, ਜੋ ਕਿ 9 ਅਗਸਤ ਦਿਨ ਸ਼ਨੀਵਾਰ ਨੂੰ ਸ਼ਾਮ 7 ਵਜੇ ਤੋਂ 8.30 ਵਜੇ ਤੱਕ ਹਾਜ਼ਰੀ ਭਰਨਗੇ। 10 ਅਗਸਤ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ 'ਚ ਕਵੀਸ਼ਰੀ ਜਥਾ 10.30 ਵਜੇ ਤੋਂ 12.30 ਵਜੇ ਤੱਕ ਹਾਜ਼ਰੀ ਭਰੇਗਾ।

ਇਨ੍ਹਾਂ ਸਮਾਗਮਾਂ ਦੀ ਸੇਵਾ ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਜੀ ਲੁਬਾਣਾ, ਕਲਤੂਰਾ ਸਿੱਖ ਇਟਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਨੌਜਵਾਨ ਸਭਾ, ਕਲਤੂਰਾ ਸਿੱਖ ਇਟਲੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਟਲੀ ਨਿਵਾਸੀ ਸਮੂਹ ਸਾਧ ਸੰਗਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਧਾਰਮਿਕ ਜਥੇਬੰਦੀਆਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਜਾਂਦੀ ਹੈ। ਹੁੰਮ ਹੁੰਮਾ ਕੇ ਪਰਿਵਾਰਾਂ ਸਮੇਤ ਇਨ੍ਹਾਂ ਗੁਰਮਤਿ ਸਮਾਗਮਾਂ ਵਿੱਚ ਹਾਜ਼ਰੀ ਭਰੋ ਤੇ ਗੁਰ ਇਤਿਹਾਸ ਸਿੱਖ ਇਤਿਹਾਸ ਸਰਵਣ ਕਰੋ ਅਤੇ ਲਾਹਾ ਪ੍ਰਾਪਤ ਕਰੋ। ਇਸ ਸਾਰੇ ਸਮਾਗਮ ਦਾ ਲਾਈਵ ਟੈਲੀਕਾਸਟ ਕਲਤੂਰਾ ਸਿੱਖ ਟੀ.ਵੀ. ਇਟਲੀ 'ਤੇ ਕੀਤਾ ਜਾਵੇਗਾ। ਇਸ ਮੌਕੇ ਆਈਆਂ ਹੋਈਆਂ ਸਮੂਹ ਸੰਗਤਾਂ ਲਈ ਗੁਰੂ ਸਾਹਿਬ ਜੀ ਵੱਲੋਂ ਬਖਸ਼ਿਸ਼ ਕੀਤੇ ਹੋਏ ਭੰਡਾਰਿਆਂ ਵਿੱਚੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬ੍ਰਿਸਬੇਨ 'ਚ ਰੰਗ ਬੰਨ੍ਹਣਗੇ ਗੁਰਦਾਸ ਮਾਨ ! 10 ਅਗਸਤ ਨੂੰ ਹੋਵੇਗਾ ਸ਼ਾਨਦਾਰ ਸ਼ੋਅ
NEXT STORY