ਇਟਲੀ (ਸਾਬੀ ਚੀਨੀਆ) ਇੱਥੋਂ ਦੇ ਗੁਰਦੁਆਰਾ ਸਿੰਘ ਸਭਾ ਚਿਸਤੈਰਨਾ ਦੀ ਲਾਤੀਨਾ ਵਿਖੇ 4 ਜੁਲਾਈ ਸ਼ਾਮ ਨੂੰ ਛੇਵੀ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਅਤੇ ਰੂਹਾਨੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪੰਜਾਬ ਦੀ ਧਰਤੀ ਤੋਂ ਵਿਸ਼ੇਸ਼ ਤੌਰ 'ਤੇ ਢਾਡੀ ਗੁਰਪ੍ਰਤਾਪ ਸਿੰਘ ਪਦਮ ਦਾ ਜੱਥਾ ਪਹੁੰਚ ਰਿਹਾ ਹੈ ਜੋ ਆਈਆਂ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕਰਨਗੇ।


ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਸਮਾਗਮ ਵਿੱਚ ਹੁੰਮ ਹੁੰਮਾਕੇ ਪਹੁੱਚੋ ਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਦੇ ਹੋਏ ਰੌਣਕਾਂ ਨੂੰ ਵਧਾਓ। 4 ਜੁਲਾਈ ਦਿਨ ਸ਼ਨੀਵਾਰ ਨੂੰ ਸ਼ਾਮ ਦੇ ਦੀਵਾਨ ਸਜਾਏ ਜਾਣਗੇ । ਇਸ ਮੌਕੇ ਗੁਰੂ ਕਿ ਲੰਗਰ ਅਤੁੱਟ ਵਰਤਾਏ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ
NEXT STORY