ਇਟਲੀ( ਕੈਂਥ)- ਪੰਥ ਦੀ ਮਹਾਨ ਸ਼ਖਸੀਅਤ ਬਾਬਾ ਬੁੱਢਾ ਸਾਹਿਬ ਜੀਓ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 9,10 ਤੇ 11 ਅਕਤੂਬਰ, 2026 ਦਿਨ ਸ਼ੁੱਕਰਵਾਰ, ਸ਼ਨੀਵਾਰ ਅਤੇ ਐੈਤਵਾਰ ਨੂੰ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹਪੂਰਵਕ ਕਰਵਾਏ ਜਾ ਰਹੇ ਹਨ। ਇਹ ਗੁਰਮਤਿ ਸਮਾਗਮ ਲੰਬਾਰਦੀਆ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨਦਲੋ (ਬਰੇਸੀਆ) ਇਟਲੀ ਵਿਖੇ ਕਰਵਾਏ ਜਾ ਰਹੇ ਹਨ। ਮਹਾਨ ਸਿੱਖ ਧਰਮ ਦੀ ਵਿਲੱਖਣ ਤੇ ਸਤਿਕਾਰਤ ਸ਼ਖਸੀਅਤ ਬਾਬਾ ਬੁੱਢਾ ਜੀਓ ਨੇ 5 ਗੁਰੂ ਸਾਹਿਬਾਨ ਨੂੰ ਗੁਰਗੱਦੀ ਦਾ ਤਿਲਕ ਲਗਾਇਆ ਅਤੇ 100 ਸਾਲ ਤੋਂ ਵੀ ਵੱਧ ਸਮੇਂ ਤੱਕ 6 ਗੁਰੂ ਸਾਹਿਬਾਨ ਨਾਲ ਬਹੁਤ ਨੇੜਿਓਂ ਜੁੜੇ ਰਹੇ।


ਬਾਬਾ ਬੁੱਢਾ ਜੀਓ ਗੁਰੂ ਗ੍ਰੰਥ ਸਾਹਿਬ ਜੀਓ ਦਾ ਸ੍ਰੀ ਹਰਿਮੰਦਰ ਸਾਹਿਬ ਵਿਚ ਪ੍ਰਕਾਸ਼ ਕਰਨ ਵਾਲੇ ਪਹਿਲੇ ਗ੍ਰੰਥੀ ਸਨ। ਕਰਵਾਏ ਜਾ ਰਹੇ ਸਮਾਗਮਾਂ ਵਿੱਚ ਪੰਥ ਦੇ ਪ੍ਰਸਿੱਧ ਰਾਗੀ,ਢਾਡੀ,ਕੀਰਤਨੀਏ,ਕਥਾ ਵਾਚਕ ਤੇ ਕਵੀਸ਼ਰ ਬਾਬਾ ਬੁੱਢਾ ਜੀ ਦੇ ਜੀਵਨ ਸੰਬਧੀ ਸੰਗਤਾਂ ਨੂੰ ਚਾਨਣਾ ਪਾਉਣਗੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਮੁੱਖ ਸੇਵਾਦਾਰ ਲਾਲ ਸਿੰਘ ਸੁਰਤਾਪੁਰ, ਅਮਰੀਕ ਸਿੰਘ, ਬੂਰੇ ਜੱਟਾਂ ਹਰਦੇਵ ਸਿੰਘ ,ਗਰੇਵਾਲ ਦੇਵ ਸਿੰਘ ,ਰਹੀਮਪੁਰ ਜਸਵੀਰ ਸਿੰਘ ਗੇਦੀ, ਰਮਿੰਦਰ ਸਿੰਘ ਰੋਮੀ, ਜਗਜੀਤ ਸਿੰਘ ਧਾਲੀਵਾਲ, ਸੰਤੋਖ ਸਿੰਘ ਲਾਬੜਾ, ਭੁਪਿੰਦਰ ਸਿੰਘ, ਦਲਜੀਤ ਸਿੰਘ ,ਰਣਜੀਤ ਸਿੰਘ ,ਪਰਮਜੀਤ ਸਿੰਘ ,ਜਗਦੀਸ਼ ਲਾਲ ਨੇ ਇਹ ਜਾਣਕਾਰੀ ਪ੍ਰੈਸ ਨੂੰ ਦਿੰਦਿਆਂ ਕਿਹਾ ਕਿ 9 ਅਕਤੂਬਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀਓ ਆਰੰਭ ਹੋਣਗੇ, 10 ਅਕਤੂਬਰ ਨੂੰ ਅੰਮ੍ਰਿਤ ਸੰਚਾਰ ਹੋਵੇਗਾ ਤੇ 11 ਅਕਤੂਬਰ ਦਸਤਾਰ ਤੇ ਦੁਮਾਲੇ ਦੇ ਮੁਕਾਬਲੇ ਇਟਲੀ ਦੀ ਸਿਰਮੌਤ ਧਰਮ ਪ੍ਰਚਾਰ ਸੰਸਥਾ ਕਲਤੂਰਾ ਸਿੱਖ ਦੇ ਸਹਿਯੋਗ ਨਾਲ ਹੋਣਗੇ। ਉਪੰਰਤ ਵਿਸ਼ਾਲ ਧਾਰਮਿਕ ਦੀਵਾਨ ਸਜਣਗੇ ਤੇ ਅੰਤ ਵਿੱਚ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗਤਕਾ ਅਕੈੰਡਮੀ ਦੇ ਸਿੰਘਾਂ ਵੱਲੋਂ ਗਤਕਾ ਕਲਾ ਦੇ ਜੌਹਰ ਦਿਖਾਏ ਜਾਣਗੇ।ਇਸ ਵਿਸ਼ਾਲ ਗੁਰਮਤਿ ਸਮਾਗਮ ਵਿੱਚ ਸੂਬੇ ਭਰ ਦੀਆਂ ਸੰਗਤਾਂ ਨੂੰ ਹੁੰਮ-ਹੁੰਮਾਂ ਕੇ ਪਹੁੰਚਣ ਦੀ ਅਪੀਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ
NEXT STORY