ਮਿਲਾਨ/ਇਟਲੀ (ਸਾਬੀ ਚੀਨੀਆ)- ਇਟਲੀ ਵੱਸਦੀਆਂ ਸੰਗਤਾਂ ਵੱਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ। ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਕਰਵਾਏ ਧਾਰਮਿਕ ਸਮਾਗਮਾਂ ਵਿੱਚ ਸਿੱਖ ਸੰਗਤਾਂ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਹਾਜ਼ਰੀਆਂ ਭਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੁੰਦਿਆਂ ਹੋਇਆਂ ਆਪਣਾ ਜੀਵਨ ਸਫਲ ਬਣਾਇਆ। ਇਸ ਮੌਕੇ ਸੰਗਤਾਂ ਵੱਲੋਂ ਦੀਪਮਾਲਾ ਕੀਤੀ ਗਈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਦੀਵੇ ਜਗਾਏ।
ਇਹ ਵੀ ਪੜ੍ਹੋ: ਮਾਉਈ ਟਾਪੂ 'ਚ ਸ਼ਾਰਕ ਨੇ 61 ਸਾਲਾ ਵਿਅਕਤੀ 'ਤੇ ਕੀਤਾ ਹਮਲਾ, ਹਾਲਤ ਗੰਭੀਰ
ਇਸ ਮੌਕੇ ਸਜਾਏ ਗਏ ਦੀਵਾਨਾਂ ਵਿੱਚ ਕਵੀਸ਼ਰ ਭਾਈ ਗੁਰਮੁਖ ਸਿੰਘ ਜੌਹਲ ਦੇ ਜਥੇ ਦੁਆਰਾ ਆਈਆਂ ਹੋਈਆਂ ਸੰਗਤਾਂ ਨੂੰ ਬੰਦੀ ਛੋੜ ਦਿਵਸ ਨਾਲ ਸਬੰਧਤ ਗੁਰ ਇਤਿਹਾਸ ਸਰਵਣ ਕਰਾਇਆ ਗਿਆ। ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਪ੍ਰਬੰਧਕ ਕਮੇਟੀ ਵੱਲੋਂ ਸਮੁੱਚੀਆਂ ਸੰਗਤਾਂ ਨੂੰ ਇਸ ਸ਼ੁਭ ਮੌਕੇ ਦੀਆਂ ਵਧਾਈਆਂ ਦਿੰਦਿਆਂ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ। ਇਸ ਦੌਰਾਨ ਸੰਗਤਾਂ ਨੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਹੁਕਮਾਂ ਨੂੰ ਮੰਨਦਿਆਂ ਹੋਇਆਂ ਬਿਨਾਂ ਆਤਿਸ਼ਬਾਜੀ ਕੀਤੇ ਦੇ ਦੀਵਾਲੀ ਮਨਾਈ।
ਇਹ ਵੀ ਪੜ੍ਹੋ: ਪਾਕਿਸਤਾਨ ਦਾ ਸਿੱਖ ਸ਼ਰਧਾਲੂਆਂ ਲਈ ਵੱਡਾ ਐਲਾਨ, ਗੁਰੂ ਧਾਮਾਂ ਦੇ ਦਰਸ਼ਨਾਂ ਲਈ ਨਹੀਂ ਲੱਗੇਗੀ ਵੀਜ਼ਾ ਫੀਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਦੇ ਮੌਕੇ ਜਗਮਗਾਇਆ ਬੁਰਜ ਖਲੀਫਾ
NEXT STORY