ਰੋਮ ਇਟਲੀ (ਕੈਂਥ) : ਮਹਾਨ ਤਪੱਸਵੀ, ਵਿੱਦਿਆ ਦੇ ਦਾਨੀ ਤੇ ਸਮਾਜ ਸੁਧਾਰਕ ਸੰਤ ਬਾਬਾ ਪ੍ਰੇਮ ਸਿਘ ਜੀ ਮੁਰਾਲੇ ਵਾਲਿਆਂ ਦੀ 75 ਵੀਂ ਬਰਸੀ ਨੂੰ ਸਮਰਪਿਤ ਜਿੱਥੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ, ਸਤਿਕਾਰ ਤੇ ਭਾਵਨਾ ਨਾਲ ਮਨਾਈ ਜਾ ਰਹੀ ਹੈ ਉੱਥੇ ਰਾਜਧਾਨੀ ਰੋਮ ਦੇ ਪ੍ਰਸਿੱਧ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰੋਮਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 8 ਜੂਨ 2025 ਨੂੰ ਮਹਾਂਪੁਰਸ਼ਾਂ ਦੀ ਨਿੱਘੀ ਤੇ ਮਿੱਠੀ ਯਾਦ ਨੂੰ ਸਮਰਪਿਤ ਸਲਾਨਾ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪਰਮਜੀਤ ਸਿੰਘ ਤੇ ਅਮਰੀਕ ਸਿੰਘ ਵੱਲੋਂ ਦੱਸਿਆ ਕਿ ਇਸ ਸਲਾਨਾ ਬਰਸੀ ਨੂੰ ਸਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਹਰ ਸਾਲ ਸੰਗਤ ਵਿੱਚ ਉਤਸ਼ਾਹ ਹੁੰਦਾ ਹੈ। ਇਸ ਮੌਕੇ ਆਰੰਭ ਕੀਤੇ ਗਏ ਸਹਿਜ ਪਾਠ ਦੇ ਸੰਪੂਰਨਤਾ ਨਾਲ 8 ਜੂਨ ਦਿਨ ਐਤਵਾਰ ਨੂੰ ਸਵੇਰੇ 11 ਵਜੇ ਭੋਗ ਪਾਏ ਜਾਣਗੇ ਤੇ ਭੋਗ ਉਪਰੰਤ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਭਾਈ ਵਿਕਰਮ ਸਿੰਘ ਜੰਮੂ ਵਾਲਿਆਂ ਦੇ ਕੀਰਤਨ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਜਾਵੇਗਾ। ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨੇਪਾਲ ਹਵਾਈ ਅੱਡੇ 'ਤੇ ਇੱਕ ਭਾਰਤੀ ਸਣੇ 2 ਵਿਅਕਤੀ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ
NEXT STORY