ਰੋਮ (ਕੈਂਥ) : ਜਗਤ ਗੁਰੂ, ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਦਿਹਾੜਾ ਦੁਨੀਆ ਦੇ ਕੋਨੇ-ਕੋਨੇ ਵਿੱਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ, ਉਥੇ ਹੀ ਇਟਲੀ ਦੀ ਧਰਤੀ ਰਾਜਧਾਨੀ ਰੋਮ ਦੇ ਸ਼ਹਿਰ ਵਿਲੇਂਤਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਗੁਰਮਤਿ ਸਮਾਗਮ 30 ਨਵੰਬਰ 2025 ਨੂੰ ਬਹੁਤ ਹੀ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।

ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਸਮਾਗਮ ਨੂੰ ਸਮਰਪਿਤ 28 ਨਵੰਬਰ ਦਿਨ ਸ਼ੁੱਕਰਵਾਰ ਸਵੇਰੇ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 30 ਨਵੰਬਰ ਦਿਨ ਐਤਵਾਰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨਤਾ ਨਾਲ ਭੋਗ ਪਾਏ ਜਾਣਗੇ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਜਾਵੇਗਾ ਅਤੇ ਉਪਰੰਤ ਭਾਈ ਸਰਬਜੀਤ ਸਿੰਘ ਮਣਕਪੁਰੀ ਦੇ ਕਵੀਸ਼ਰੀ ਜਥੇ ਵੱਲੋਂ ਕਵੀਸ਼ਰੀ ਵਾਰਾਂ ਨਾਲ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦਾ ਇਤਿਹਾਸ ਸਰਵਣ ਕਰਵਾਇਆ ਜਾਵੇਗਾ।

ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ। ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਨੂੰ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਬੇਨਤੀ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸ ਮੁਸਲਿਮ ਦੇਸ਼ ਨੇ ਭਾਰਤ ਨੂੰ ਦਿੱਤਾ ਵੱਡਾ ਝਟਕਾ: ਖ਼ਤਮ ਕਰ'ਤੀ ਮੁਫ਼ਤ ਵੀਜ਼ਾ ਐਂਟਰੀ, ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ
NEXT STORY