ਮਿਲਾਨ, (ਸਾਬੀ ਚੀਨੀਆ)— ਇਟਲੀ ਦੇ ਸ਼ਹਿਰ ਵਿਲੈਤਰੀ 'ਚ ਵੱਸਦੀਆਂ ਸਿੱਖ ਸੰਗਤਾਂ ਵਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਖੁਸ਼ੀਆ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਦੇ ਸਮਾਗਮਾਂ ਵਿਚ ਸੰਗਤਾਂ ਨੇ ਦੂਰੋਂ-ਨੇੜਿਓਂ ਪੁੱਜ ਕੇ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਤਰੀ ਵਿਖੇ ਨਤਮਸਤਕ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਦੇ ਹੋਏ ਆਪਣਾ ਜੀਵਨ ਸਫਲਾ ਬਣਾਇਆ। ਇਸ ਮੌਕੇ ਯੂਰਪ ਦੇ ਪ੍ਰਸਿੱਧ ਕਵੀਸ਼ਰੀ ਜੱਥਾ ਭਾਈ ਅਜੀਤ ਸਿੰਘ ਥਿੰਦ ਤੇ ਡਾ. ਬਲਵਿੰਦਰ ਸਿੰਘ ਭਾਗੋਅਰਾਈਆ ਵਲੋਂ ਗੁਰੂ ਸਾਹਿਬ ਜੀ ਦੀ ਜੀਵਨੀ ਨਾਲ ਸਬੰਧਤ ਵਿਚਾਰਾਂ ਦੀ ਸਾਂਝ ਪਾਈ ਗਈ।
ਭਾਈ ਅਜੀਤ ਸਿੰਘ ਨੇ ਇਤਿਹਾਸ ਸਰਵਣ ਕਰਵਾਉਂਦੇ ਹੋਏ ਆਖਿਆ ਕਿ ਗੁਰੂ ਸਾਹਿਬ ਵਰਗਾ ਹੋਰ ਕੋਈ ਦਾਨੀ ਨਹੀਂ ਹੋ ਸਕਦਾ, ਜਿਨ੍ਹਾਂ ਸਿੱਖ ਧਰਮ ਦੀ ਨੀਂਹ ਮਜ਼ਬੂਤ ਕਰਨ ਲਈ ਆਪਣਾ ਸਰਬੰਸ ਵਾਰ ਕੇ ਹਰ ਸਿੱਖ ਨੂੰ ਆਪਣਾ ਸਿੱਖ ਹੋਣ ਦਾ ਮਾਣ ਦਿੱਤਾ। ਉਨ੍ਹਾਂ ਨੌਜਵਾਨਾਂ ਵੱਲ ਇਸ਼ਾਰਾ ਕਰਦੇ ਹੋਏ ਆਖਿਆ ਕਿ ਗੁਰੂ ਸਾਹਿਬ ਨੇ ਦਸਤਾਰ ਲਈ ਆਪਣਾ ਸਰਬੰਸ ਵਾਰਿਆ ਹੈ ਅਤੇ ਸਾਨੂੰ ਵੀ ਅਮ੍ਰਿਤ ਛੱਕ ਕੇ ਗੁਰੂ ਦੇ ਸਿੰਘ ਸੱਜਣਾ ਚਾਹੀਦਾ ਹੈ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮਾਗਮਾਂ ਲਈ ਸਹਿਯੋਗ ਦੇਣ ਵਾਲੇ ਸੇਵਾਦਾਰਾਂ ਅਤੇ ਜੱਥੇ ਦਾ ਸਨਮਾਨ ਵੀ ਕੀਤਾ ਗਿਆ।
ਬ੍ਰਿਸਬੇਨ ਵਿਖੇ 'ਪੰਜਾਬ ਭਵਨ' ਦੇ ਸੁੱਖੀ ਬਾਠ ਅਤੇ ਅਮਰੀਕ ਪਲਾਹੀ ਦਾ ਸਨਮਾਨ
NEXT STORY