ਰੋਮ (ਕੈਂਥ) - ਗੁਰਦੁਆਰਾ ਸਾਹਿਬ ਸਿੰਘ ਸਭਾ ਚਿਸਤੇਰਨਾ ਦੀ ਲਾਤੀਨਾ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਹਿਲਾ ਵਿਸ਼ਾਲ ਨਗਰ ਕੀਤਰਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ 7 ਸਤੰਬਰ 2025 ਦਿਨ ਐਤਵਾਰ ਨੂੰ ਸਜਾਇਆ ਜਾ ਰਿਹਾ ਹੈ, ਜਿਸ ਵਿੱਚ ਪ੍ਰਸਿੱਧ ਰਾਗੀ, ਢਾਡੀ, ਕੀਰਤਨੀਏ ਤੇ ਕਥਾਵਾਚਕ ਮਹਾਨ ਸਿੱਖ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ।
ਇਸ ਗੁਰਪਰਬ ਮੌਕੇ ਭਾਈ ਸਾਹਿਬ ਸੱਤਪਾਲ ਸਿੰਘ ਗਰਚਾ ਦਾ ਢਾਡੀ ਜਥਾ ਤੇ ਭਾਈ ਵਿਕਰਮਜੀਤ ਸਿੰਘ ਦਾ ਕੀਰਤਨੀ ਜੱਥਾ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ। ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ 7 ਸਤੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ। ਇਸ ਉਪਰੰਤ ਦੁਪਹਿਰ ਠੀਕ 12 ਵਜੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਜਿੱਥੇ ਬੁੱਧਵਾਰ ਨੂੰ ਮਾਰਕੀਟ ਲੱਗਦੀ ਹੈ ਉਸ ਜਗ੍ਹਾ ਤੋਂ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ ਤੇ ਸ਼ਾਮ ਨੂੰ ਇਸੇ ਜਗ੍ਹਾ 'ਤੇ ਸਮਾਪਤੀ ਹੋਵੇਗੀ।
ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਭਰ ਦੀਆਂ ਸੰਗਤਾਂ, ਧਾਰਮਿਕ ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਇਸ ਮਹਾਨ ਵਿਸ਼ਾਲ ਪਹਿਲੇ ਨਗਰ ਕੀਰਤਨ ਵਿੱਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਜੀ ਪਾਸੋ ਖੁਸ਼ੀਆਂ ਪ੍ਰਾਪਤ ਕਰੋ।
ਰੂਸ-ਯੂਕ੍ਰੇਨ ਦੀ ਜੰਗ ਰੁਕਵਾਉਣ ਲਈ ਭਾਰਤ ਵੱਲ ਦੇਖ ਰਹੇ ਯੂਰਪੀ ਦੇਸ਼
NEXT STORY