ਇੰਟਰਨੈਸ਼ਨਲ ਡੈਸਕ- ਬੀਤੇ ਦਿਨੀਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐੱਚ-1ਬੀ ਵੀਜ਼ਾ ਲਈ ਫ਼ੀਸ ਵਧਾ ਕੇ 1 ਲੱਖ ਡਾਲਰ (ਲਗਭਗ 88 ਲੱਖ ਰੁਪਏ) ਕਰਨ ਦਾ ਐਲਾਨ ਕਰ ਦਿੱਤਾ ਸੀ, ਜਿਸ ਕਾਰਨ ਦੁਨੀਆਭਰ ਦੇ ਪੇਸ਼ੇਵਰਾਂ ਲਈ ਕੰਮ ਕਰਨ ਲਈ ਅਮਰੀਕਾ ਜਾਣ ਦੇ ਸੁਫ਼ਨੇ ਨੂੰ ਕਰਾਰਾ ਝਟਕਾ ਲੱਗਾ ਹੈ। ਟਰੰਪ ਨੇ ਇਹ ਫ਼ੈਸਲਾ ਇਸ ਲਈ ਕੀਤਾ ਕਿ ਉਹ ਚਾਹੁੰਦੇ ਹਨ ਕਿ ਅਮਰੀਕੀ ਕੰਪਨੀਆਂ 'ਚ ਸਵਦੇਸ਼ੀ ਕਰਮਚਾਰੀਆਂ ਨੂੰ ਜ਼ਿਆਦਾ ਤੋਂ ਜ਼ਿਆਦਾ ਨੌਕਰੀਆਂ ਮਿਲ ਸਕਣ ਤੇ ਉਨ੍ਹਾਂ ਦੀ ਵਿਦੇਸ਼ੀ ਕਾਮਿਆਂ 'ਤੇ ਨਿਰਭਰਤਾ ਨੂੰ ਘਟਾਇਆ ਜਾ ਸਕੇ।
ਇਸੇ ਦੌਰਾਨ ਹੈਲਥ ਪ੍ਰੋਵਾਈਡਰਜ਼, ਧਾਰਮਿਕ ਸਮੂਹਾਂ ਤੇ ਯੂਨੀਵਰਸਿਟੀ ਪ੍ਰੋਫੈਸਰਾਂ ਸਣੇ ਇੱਕ ਸਮੂਹ ਨੇ ਅਮਰੀਕਾ ਵਿੱਚ H-1B ਵੀਜ਼ਾ ਅਰਜ਼ੀਆਂ ਲਈ 1 ਲੱਖ ਡਾਲਰ ਦੀ ਫੀਸ ਦੇ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਸ਼ੁੱਕਰਵਾਰ ਨੂੰ ਫੈਡਰਲ ਅਦਾਲਤ ਵਿੱਚ ਮੁਕੱਦਮਾ ਦਾਇਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ''ਅਸੀਂ ਤੁਹਾਡੀਆਂ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਕਰਦੇ ਹਾਂ...'', PM ਮੋਦੀ ਨੇ ਰਾਸ਼ਟਰਪਤੀ ਟਰੰਪ ਦੀ ਕੀਤੀ ਤਾਰੀਫ਼
ਸਮੂਹ ਨੇ ਮੁਕੱਦਮਾ ਦਾਇਰ ਕਰਦੇ ਹੋਏ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੀ ਯੋਜਨਾ ਨੇ ਮਾਲਕਾਂ, ਕਰਮਚਾਰੀਆਂ ਅਤੇ ਫੈਡਰਲ ਏਜੰਸੀਆਂ ਲਈ ਵੱਡੀਆਂ ਚੁਣੌਤੀਆਂ ਖੜ੍ਹੀਆਂ ਹੋ ਗਈਆਂ ਹਨ। ਸੈਨ ਫਰਾਂਸਿਸਕੋ ਵਿੱਚ ਅਮਰੀਕੀ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕੀਤੇ ਗਏ ਮੁਕੱਦਮੇ ਵਿੱਚ ਕਿਹਾ ਗਿਆ ਹੈ ਕਿ H-1B ਪ੍ਰੋਗਰਾਮ ਹੈਲਥ ਕਰਮਚਾਰੀਆਂ ਅਤੇ ਅਧਿਆਪਕਾਂ ਨੂੰ ਭਰਤੀ ਕਰਨ ਲਈ ਇੱਕ ਮਹੱਤਵਪੂਰਨ ਮਾਰਗ ਹੈ। ਇਹ ਅਮਰੀਕਾ ਵਿੱਚ ਨਵੀਨਤਾ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਮਾਲਕਾਂ ਨੂੰ ਖਾਸ ਖੇਤਰਾਂ ਵਿੱਚ ਖਾਲੀ ਅਸਾਮੀਆਂ ਭਰਨ ਦਾ ਮੌਕਾ ਪ੍ਰਦਾਨ ਕਰਦਾ ਹੈ।
ਡੈਮੋਕਰੇਸੀ ਫਾਰਵਰਡ ਫਾਊਂਡੇਸ਼ਨ ਅਤੇ ਜਸਟਿਸ ਐਕਸ਼ਨ ਸੈਂਟਰ ਨੇ ਇੱਕ ਪ੍ਰੈੱਸ ਰਿਲੀਜ਼ ਵਿੱਚ ਕਿਹਾ, "ਇਸ ਮਾਮਲੇ ਵਿੱਚ ਰਾਹਤ ਤੋਂ ਬਿਨਾਂ, ਹਸਪਤਾਲਾਂ ਨੂੰ ਮੈਡੀਕਲ ਸਟਾਫ ਦੀ ਘਾਟ ਦਾ ਸਾਹਮਣਾ ਕਰਨਾ ਪਵੇਗਾ, ਚਰਚਾਂ ਨੂੰ ਪੁਜਾਰੀਆਂ ਦੀ ਘਾਟ ਦਾ ਸਾਹਮਣਾ ਕਰਨਾ ਪਵੇਗਾ, ਕਲਾਸਰੂਮਾਂ ਨੂੰ ਅਧਿਆਪਕਾਂ ਦੀ ਘਾਟ ਦਾ ਸਾਹਮਣਾ ਕਰਨਾ ਪਵੇਗਾ ਅਤੇ ਦੇਸ਼ ਭਰ ਦੇ ਉਦਯੋਗਾਂ ਨੂੰ ਮੁੱਖ ਇਨੋਵੇਟਰਾਂ ਨੂੰ ਖ਼ਤਰਾ ਪੈਦਾ ਹੋ ਜਾਵੇਗਾ। ਇਸ ਵਿੱਚ ਕਿਹਾ ਗਿਆ ਹੈ ਕਿ ਮੁਕੱਦਮਾ ਅਦਾਲਤ ਨੂੰ ਤੁਰੰਤ ਹੁਕਮ 'ਤੇ ਰੋਕ ਲਗਾਉਣ ਦੀ ਮੰਗ ਕਰਦਾ ਹੈ।
ਇਹ ਵੀ ਪੜ੍ਹੋ- ਸਰਹੱਦੀ ਇਲਾਕੇ 'ਚ ਇਕ ਵਾਰ ਫ਼ਿਰ ਦਿਖਿਆ ਪਾਕਿਸਤਾਨੀ ਡਰੋਨ ! ਹਾਈ ਅਲਰਟ 'ਤੇ ਫੌਜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟਰੰਪ ਟੈਰਿਫ ਕਾਰਨ ਸਥਿਤੀ ਹੋਈ ਹੋਰ ਗੰਭੀਰ , ਨੌਕਰੀਆਂ ’ਤੇ ਮੰਡਰਾਇਆ ਸੰਕਟ , ਸਰਕਾਰ ਕੋਲੋਂ ਮੰਗੀ ਮਦਦ
NEXT STORY