ਲਾਹੌਰ (ਪੀ.ਟੀ.ਆਈ.)- ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਅਤੇ ਪਾਬੰਦੀਸ਼ੁਦਾ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੇ ਪਾਕਿਸਤਾਨ ਦੀ ਇੱਕ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਹਾਫਿਜ਼ ਸਈਦ ਨੇ ਪਟੀਸ਼ਨ ਦਾਇਰ ਕਰਕੇ ਅੱਤਵਾਦ ਫੰਡਿੰਗ ਮਾਮਲਿਆਂ ਵਿੱਚ ਕਈ ਸਾਲਾਂ ਦੀ ਆਪਣੀ ਸਜ਼ਾ ਖ਼ਿਲਾਫ਼ ਚੁਣੌਤੀ ਦਿੱਤੀ ਹੈ। ਇੱਕ ਅਦਾਲਤੀ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਦਾਲਤ ਦੇ ਅਧਿਕਾਰੀ ਨੇ ਪੀ.ਟੀ.ਆਈ ਨੂੰ ਦੱਸਿਆ, "ਸਈਦ ਅਤੇ ਜਮਾਤ-ਉਦ-ਦਾਵਾ ਦੇ ਕੁਝ ਹੋਰ ਨੇਤਾਵਾਂ ਨੇ ਲਾਹੌਰ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿੱਚ ਬੇਨਤੀ ਕੀਤੀ ਗਈ ਹੈ ਕਿ ਅੱਤਵਾਦ ਫੰਡਿੰਗ ਮਾਮਲਿਆਂ ਵਿੱਚ ਕਈ ਸਾਲਾਂ ਤੋਂ ਜਾਰੀ ਉਨ੍ਹਾਂ ਦੀਆਂ ਸਜ਼ਾਵਾਂ ਨੂੰ ਰੱਦ ਕੀਤਾ ਜਾਵੇ।" ਉਨ੍ਹਾਂ ਕਿਹਾ ਕਿ ਲਾਹੌਰ ਹਾਈ ਕੋਰਟ ਦੇ ਦੋ ਮੈਂਬਰੀ ਬੈਂਚ, ਜਿਸ ਵਿੱਚ ਜਸਟਿਸ ਸ਼ਾਹਬਾਜ਼ ਰਿਜ਼ਵੀ ਅਤੇ ਜਸਟਿਸ ਤਾਰਿਕ ਮਹਿਮੂਦ ਬਾਜਵਾ ਸ਼ਾਮਲ ਹਨ, ਨੇ ਪਟੀਸ਼ਨ 'ਤੇ ਸੁਣਵਾਈ ਤੈਅ ਕੀਤੀ ਹੈ। ਸੁਣਵਾਈ ਦੀ ਮਿਤੀ ਬਾਅਦ ਵਿੱਚ ਸੂਚਿਤ ਕੀਤੀ ਜਾਵੇਗੀ।
ਪੜ੍ਹੋ ਇਹ ਅਹਿਮ ਖ਼ਬਰ-ਤਣਾਅ ਵਿਚਕਾਰ ਸ਼੍ਰੀਲੰਕਾ ਏਅਰਲਾਈਨਜ਼ ਨੇ ਲਾਹੌਰ ਲਈ ਉਡਾਣਾਂ ਕੀਤੀਆਂ ਮੁਅੱਤਲ
ਸੰਯੁਕਤ ਰਾਸ਼ਟਰ ਦੁਆਰਾ ਅੱਤਵਾਦੀ ਘੋਸ਼ਿਤ ਸਈਦ ਨੂੰ ਜੁਲਾਈ 2019 ਵਿੱਚ ਅੱਤਵਾਦ ਫੰਡਿੰਗ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਮਰੀਕਾ ਨੇ ਉਸ 'ਤੇ 1 ਕਰੋੜ ਡਾਲਰ ਦਾ ਇਨਾਮ ਰੱਖਿਆ ਸੀ। ਸਈਦ 2019 ਤੋਂ ਲਾਹੌਰ ਦੀ ਕੋਟ ਲਖਪਤ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਨੂੰ ਕਈ ਸਾਲਾਂ ਤੱਕ ਅੱਤਵਾਦੀ ਫੰਡਿੰਗ ਦੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਹਾਲਾਂਕਿ ਅਜਿਹੀਆਂ ਅਪੁਸ਼ਟ ਰਿਪੋਰਟਾਂ ਹਨ ਕਿ ਸਈਦ ਜੇਲ੍ਹ ਵਿੱਚ ਨਹੀਂ ਹੈ ਅਤੇ ਕਿਸੇ 'ਸੁਰੱਖਿਅਤ ਪਨਾਹਗਾਹ' ਵਿੱਚ ਰਹਿ ਰਿਹਾ ਹੈ। ਉਹ ਲਸ਼ਕਰ-ਏ-ਤੋਇਬਾ ਦਾ ਸੰਸਥਾਪਕ ਹੈ, ਜੋ ਕਿ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਲਈ ਜ਼ਿੰਮੇਵਾਰ ਸੰਗਠਨ ਹੈ। ਇਨ੍ਹਾਂ ਹਮਲਿਆਂ ਵਿੱਚ 166 ਲੋਕ ਮਾਰੇ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਕ੍ਰਿਕਟ ਮੈਚ ਤੋਂ ਪਹਿਲਾਂ ਤਬਾਹ ਹੋ ਗਿਆ ਵੱਡਾ ਸਟੇਡੀਅਮ!
NEXT STORY