ਪੋਰਟ-ਓ-ਪ੍ਰਿੰਸ (ਭਾਸ਼ਾ)- ਹੈਤੀ ਵਿੱਚ ਮੋਹਲੇਧਾਰ ਮੀਂਹ ਕਾਰਨ ਆਏ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਲਾਪਤਾ ਹਨ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਹੈਤੀ ਦੀ ਸਿਵਲ ਪ੍ਰੋਟੈਕਸ਼ਨ ਏਜੰਸੀ ਦੇ ਅਨੁਸਾਰ ਘਰਾਂ ਵਿੱਚ ਪਾਣੀ ਭਰ ਜਾਣ ਕਾਰਨ ਲਗਭਗ 13,400 ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਮਜ਼ਬੂਰ ਹੋਣਾ ਪਿਆ।
ਇਹ ਵੀ ਪੜ੍ਹੋ: ਹੋਸਟਲ 'ਚ ਦਾਖ਼ਲ ਹੋਏ ਬੰਦੂਕਧਾਰੀ, 8 ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ
ਸੜਕਾਂ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ 7,400 ਤੋਂ ਵੱਧ ਪਰਿਵਾਰ ਪ੍ਰਭਾਵਿਤ ਦੱਸੇ ਜਾ ਰਹੇ ਹਨ। ਮੀਂਹ ਕਾਰਨ ਹੋਏ ਨੁਕਸਾਨ ਦਾ ਪਤਾ ਲਗਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਏਰੀਅਲ ਹੈਨਰੀ ਨੇ ਕਿਹਾ ਕਿ ਉਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਥਾਨਕ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਨਾਲ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ: ਧੀ ਦੀ ਕਸਟਡੀ ਲਈ ਮਾਪੇ ਲੜ ਰਹੇ ਜੰਗ, ਦੇਸ਼ ਦੇ 59 ਸੰਸਦ ਮੈਂਬਰਾਂ ਨੇ ਵੀ ਜਰਮਨੀ ਦੇ ਰਾਜਦੂਤ ਨੂੰ ਲਿਖਿਆ ਪੱਤਰ
ਆਸਟ੍ਰੇਲੀਆ: ਬੱਚਿਆਂ ਨੂੰ ਮਾਰਨ ਦੇ ਦੋਸ਼ 'ਚ ਮਾਂ ਨੇ ਕੱਟੀ 20 ਸਾਲ ਦੀ ਸਜ਼ਾ, ਹੁਣ ਮਿਲੀ ਮੁਆਫ਼ੀ
NEXT STORY