ਇੰਟਰਨੈਸ਼ਨਲ ਡੈਸਕ: ਇਜ਼ਰਾਈਲ ਨੇ ਪਿਛਲੇ ਸਾਲ 7 ਅਕਤੂਬਰ ਨੂੰ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈ ਲਿਆ ਹੈ। ਹਮਾਸ ਮੁਖੀ ਇਸਮਾਈਲ ਹਾਨੀਆ ਮਾਰਿਆ ਗਿਆ ਹੈ। ਈਰਾਨ ਦੀ ਰਾਜਧਾਨੀ ਤਹਿਰਾਨ ਵਿਚ ਹਮਾਸ ਦੇ ਮੁਖੀ ਇਸਮਾਈਲ ਹਾਨੀਆ ਦੀ ਹੱਤਿਆ ਕਰ ਦਿੱਤੀ ਗਈ ਹੈ। ਇਜ਼ਰਾਈਲੀ ਫ਼ੌਜੀ ਬਿਆਨ ਦੇ ਅਨੁਸਾਰ, ਹਾਨੀਆ ਅਤੇ ਉਸ ਦੇ ਇਕ ਗਾਰਡ ਨੂੰ ਕਥਿਤ ਤੌਰ 'ਤੇ ਤਹਿਰਾਨ ਵਿਚ ਉਨ੍ਹਾਂ ਦੀ ਰਿਹਾਇਸ਼ 'ਤੇ ਮਾਰ ਦਿੱਤਾ ਗਿਆ ਸੀ। ਇਸਮਾਈਲ ਹਾਨੀਆ ਅੱਤਵਾਦੀ ਸੰਗਠਨ ਹਮਾਸ ਦਾ ਨੇਤਾ ਹੈ। ਉਹ ਇਰਾਨ ਦੇ ਨਵੇਂ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ਲਈ ਈਰਾਨ ਗਏ ਹੋਏ ਸਨ। ਇਸ ਤੋਂ ਪਹਿਲਾਂ ਅਪ੍ਰੈਲ 'ਚ ਹਾਨੀਆ ਦੇ ਤਿੰਨ ਬੇਟੇ ਹਵਾਈ ਹਮਲੇ 'ਚ ਮਾਰੇ ਗਏ ਸਨ।
ਇਹ ਖ਼ਬਰ ਵੀ ਪੜ੍ਹੋ - ਗਲਾਸ ਧੋਤੇ ਬਿਨਾਂ ਪਾਣੀ ਪੀਣ ਨਾਲ ਚਲੀ ਗਈ ਵਿਅਕਤੀ ਜਾਨ! ਹੈਰਾਨ ਕਰੇਗਾ ਪੂਰਾ ਮਾਮਲਾ
IRGC ਨੇ ਪੁਸ਼ਟੀ ਕੀਤੀ
ਈਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (ਆਈ.ਆਰ.ਜੀ.ਸੀ.) ਨੇ ਇਕ ਬਿਆਨ ਵਿਚ ਪੁਸ਼ਟੀ ਕੀਤੀ ਕਿ ਹਮਲੇ ਵਿਚ ਤਹਿਰਾਨ ਵਿਚ ਹਾਨੀਆ ਦੇ ਟਿਕਾਣੇ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਵਿੱਚ ਹਮਾਸ ਮੁਖੀ ਦੇ ਨਾਲ-ਨਾਲ ਇਕ ਬਾਡੀਗਾਰਡ ਵੀ ਮਾਰਿਆ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬ੍ਰਾਜ਼ੀਲ ਦੀ ਐਮਾਜ਼ੋਨ ਨਦੀ 'ਚ ਕਿਸ਼ਤੀ ਪਲਟਣ ਨਾਲ 3 ਦੀ ਮੌਤ, 9 ਲਾਪਤਾ
NEXT STORY