ਨਵੀਂ ਦਿੱਲੀ-ਬ੍ਰਿਟੇਨ ’ਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ (ਸਟ੍ਰੇਨ) ਦੀ ਪਛਾਣ ਹੋਣ ਦੌਰਾਨ ਇਸ ’ਤੇ ਚਰਚਾ ਲਈ ਕੇਂਦਰੀ ਸਿਹਤ ਮੰਤਰਾਲਾ ਨੇ ਸੋਮਵਾਰ ਨੂੰ ਸੰਯੁਕਤ ਨਿਗਰਾਨੀ ਸਮੂਹ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਮੰਨਿਆ ਜਾ ਰਿਹਾ ਹੈ ਕਿ ਕੋਰੋਨਾ ਵਾਇਰਸ ਦਾ ਨਵਾਂ ਵੇਰੀਐਂਟ ਬ੍ਰਿਟੇਨ’ਚ ਇਨਫੈਕਸ਼ਨ ਨੂੰ ਤੇਜ਼ੀ ਨਾਲ ਫੈਲਾਉਣ ਲਈ ਜ਼ਿੰਮੇਵਾਰ ਹੈ। ਬ੍ਰਿਟੇਨ ਦੀ ਸਰਕਾਰ ਵੱਲੋਂ ਵਾਇਰਸ ਦੇ ਨਵੇਂ ਵੈਰੀਐਂਟ ਨੂੰ ‘ਕੰਟਰੋਲ ਤੋਂ ਬਾਹਰ’ ਹੋਣ ਦੀ ਚਿਤਾਵਨੀ ਜਾਰੀ ਕਰਨ ਤੋਂ ਬਾਅਦ ਯੂਰਪੀਅਨ ਯੂਨੀਅਨ ਦੇ ਕਈ ਦੇਸ਼ਾਂ ਨੇ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਣਾਂ ’ਤੇ ਰੋਕ ਲੱਗਾ ਦਿੱਤੀ ਹੈ। ਉੱਥੇ, ਬ੍ਰਿਟੇਨ ਨੇ ਵੀ ਐਤਵਾਰ ਤੋਂ ਸਖਤ ਲਾਕਡਾਊਨ ਲਾਗੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ -ਇਸ ਦੇਸ਼ ਦੇ ਰਾਸ਼ਟਰਪਤੀ ਨੇ ਬੀਬੀ ਨਾਲ ਖਿਚਵਾਈ ਬਿਨਾਂ ਮਾਸਕ ਦੇ ਫੋਟੋ, ਪਿਆ ਭਾਰੀ ਜੁਰਮਾਨਾ
ਇਕ ਸੂਤਰ ਨੇ ਪੀ.ਟੀ.ਆਈ. ਭਾਸ਼ਾ ਨੂੰ ਦੱਸਿਆ ਕਿ ਬ੍ਰਿਟੇਨ’ਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਦੇ ਚੱਲਦੇ ਇਸ ’ਤੇ ਚਰਚਾ ਲਈ ਸਿਹਤ ਸੇਵਾ ਦੇ ਡਾਇਰੈਕਟਰ ਜਨਰਲ (ਡੀ.ਜੀ.ਐੱਚ.ਐੱਸ.) ਦੀ ਪ੍ਰਧਾਨਗੀ ’ਚ ਸੋਮਵਾਰ ਨੂੰ ਸੁਯੰਕਤ ਨਿਗਰਾਨੀ ਸਮੂਹ ਦੀ ਮੀਟਿੰਗ ਹੋਵੇਗੀ। ਭਾਰਤ ’ਚ ਵਿਸ਼ਵ ਸਿਹਤ ਸੰਗਠਨ ਦੇ ਪ੍ਰਤੀਨਿਧੀ ਡਾ. ਰਾਡਰਿਕੋ ਐੱਚ ਆਫਿ੍ਰਨ ਵੀ ਮੀਟਿੰਗ ’ਚ ਸ਼ਾਮਲ ਹੋ ਸਕਦੇ ਹਨ ਜੋ ਕਿ ਜੇ.ਐੱਮ.ਜੀ. ਦੇ ਮੈਂਬਰ ਹਨ।
ਇਹ ਵੀ ਪੜ੍ਹੋ -‘ਕੋਰੋਨਾ ਕਾਰਣ ਬੀਬੀਆਂ ਦੇ ਮੁਕਾਬਲੇ ਮਰਦਾਂ ਨੂੰ ਵਧੇਰੇ ਖਤਰਾ’
ਕਈ ਦੇਸ਼ਾਂ ਨੇ ਫਲਾਈਟਾਂ ’ਤੇ ਲਾਈ ਪਾਬੰਦੀ
ਦੱਸ ਦੇਈਏ ਕਿ ਦੱਖਣੀ ਇੰਗਲੈਂਡ ’ਚ ਕੋਰੋਨਾ ਵਾਇਰਸ ਦਾ ਨਵਾਂ ਵੇਰੀਐਂਟ ਸਾਹਮਣੇ ਆਉਣ ਤੋਂ ਬਾਅਦ ਯੂਰਪੀਅਨ ਸੰਘ ਦੇ ਕਈ ਦੇਸ਼ਾਂ ਨੇ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਣਾਂ ’ਤੇ ਰੋਕ ਲੱਗਾ ਦਿੱਤੀ ਹੈ ਤਾਂ ਕਿ ਇਸ ਦਾ ਕਹਿਰ ਉਨ੍ਹਾਂ ਦੇ ਦੇਸ਼ਾਂ ’ਚ ਨਾ ਪਹੁੰਚੇ। ਇਸ ਦਰਮਿਆਨ, ਜਰਮਨੀ ਵੀ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਣਾਂ ਨੂੰ ਸਮੀਤਿ ਕਰਨ ’ਤੇ ਵਿਚਾਰ ਕਰ ਰਿਹਾ ਹੈ ਜਦਕਿ ਨੀਦਰਲੈਂਡ ਨੇ ਘਟੋ-ਘੱਟ ਇਸ ਸਾਲ ਦੇ ਆਖਿਰ ਤੱਕ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਣਾਂ ’ਤੇ ਰੋਕ ਲੱਗਾ ਦਿੱਤੀ ਹੈ।
ਇਹ ਵੀ ਪੜ੍ਹੋ -ਅਮਰੀਕਾ : ਦੇਸ਼ ਭਰ ’ਚ ਮਾਡਰਨਾ ਦੇ ਕੋਵਿਡ-19 ਟੀਕੇ ਭੇਜਣ ਦੀ ਤਿਆਰੀ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
UK 'ਚ ਵਾਇਰਸ ਨੇ ਫੈਲਾਈ ਸਨਸਨੀ, ਫਰਾਂਸ ਰੋਕ ਸਕਦੈ ਉਡਾਣਾਂ ਤੇ ਟਰੇਨਾਂ
NEXT STORY