ਇੰਟਰਨੈਸ਼ਨਲ ਡੈਸਕ- ਗੁਆਂਢੀ ਮੁਲਕ ਸ਼੍ਰੀਲੰਕਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਸਾਬਕਾ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੂੰ ਉਨ੍ਹਾਂ ਦੇ ਕਾਰਜਕਾਲ ਦੌਰਾਨ ਸਰਕਾਰੀ ਫੰਡਾਂ ਦੀ ਕਥਿਤ ਦੁਰਵਰਤੋਂ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਜ਼ਮਾਨਤ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ ਤੇ ਹੁਣ ਉਨ੍ਹਾਂ ਨੂੰ ਜੇਲ੍ਹ ਦੇ ਹਸਪਤਾਲ ਵਿੱਚ ਟ੍ਰਾਂਸਫਰ ਕਰ ਦਿੱਤਾ ਗਿਆ।
ਕੋਲੰਬੋ ਫੋਰਟ ਮੈਜਿਸਟ੍ਰੇਟ ਦੀ ਅਦਾਲਤ ਨੇ 26 ਅਗਸਤ ਤੱਕ ਹਿਰਾਸਤ ਵਿੱਚ ਰੱਖਣ ਤੋਂ ਬਾਅਦ ਵਿਕਰਮਸਿੰਘੇ (76) ਨੂੰ ਸ਼ੁੱਕਰਵਾਰ ਅੱਧੀ ਰਾਤ ਦੇ ਕਰੀਬ ਮੁੱਖ ਮੈਗਜ਼ੀਨ ਰਿਮਾਂਡ ਜੇਲ੍ਹ ਲਿਜਾਇਆ ਗਿਆ। ਜੇਲ੍ਹ ਦੇ ਬੁਲਾਰੇ ਜਗਥ ਵੀਰਾਸਿੰਘੇ ਨੇ ਦੱਸਿਆ ਕਿ ਵਿਕਰਮਸਿੰਘੇ ਨੂੰ ਅਚਾਨਕ ਉਨ੍ਹਾਂ ਦੇ ਬਲੱਡ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਲੈਵਲ ਵਧਣ ਕਾਰਨ ਜੇਲ੍ਹ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- 2 ਘੰਟਿਆਂ 'ਚ 2 ਵਾਰ ਕੰਬ ਗਿਆ ਭਾਰਤ ਦਾ ਇਹ ਇਲਾਕਾ ! ਘਰਾਂ ਤੋਂ ਬਾਹਰ ਭੱਜੇ ਲੋਕ
ਜ਼ਿਕਰਯੋਗ ਹੈ ਕਿ ਸਾਬਕਾ ਰਾਸ਼ਟਰਪਤੀ ਨੂੰ ਸ਼ੁੱਕਰਵਾਰ ਨੂੰ ਅਪਰਾਧਿਕ ਜਾਂਚ ਵਿਭਾਗ (ਸੀ.ਆਈ.ਡੀ.) ਦੇ ਮੁੱਖ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਿੱਥੇ ਉਨ੍ਹਾਂ ਨੂੰ 1.66 ਕਰੋੜ ਸ਼੍ਰੀਲੰਕਾਈ ਰੁਪਏ ਦੇ ਸਰਕਾਰੀ ਫੰਡਾਂ ਦੀ ਕਥਿਤ ਦੁਰਵਰਤੋਂ ਦੀ ਜਾਂਚ ਦੇ ਸਬੰਧ ਵਿੱਚ ਬਿਆਨ ਦਰਜ ਕਰਨ ਲਈ ਤਲਬ ਕੀਤਾ ਗਿਆ ਸੀ।
ਇਸ ਤੋਂ ਬਾਅਦ ਵਿਕਰਮਸਿੰਘੇ ਨੂੰ ਕੋਲੰਬੋ ਫੋਰਟ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੀ.ਆਈ.ਡੀ. ਨੇ ਉਨ੍ਹਾਂ 'ਤੇ ਦੰਡ ਸੰਹਿਤਾ ਦੀਆਂ ਧਾਰਾਵਾਂ 386 ਅਤੇ 388 ਅਤੇ ਜਨਤਕ ਜਾਇਦਾਦ ਐਕਟ ਦੀ ਧਾਰਾ 5(1) ਦੇ ਤਹਿਤ ਦੋਸ਼ ਲਗਾਏ ਹਨ। ਇਨ੍ਹਾਂ ਦੋਸ਼ਾਂ ਦੇ ਸਾਬਿਤ ਹੋਣ ਮਗਰੋਂ ਘੱਟੋ-ਘੱਟ ਇੱਕ ਸਾਲ ਅਤੇ ਵੱਧ ਤੋਂ ਵੱਧ 20 ਸਾਲ ਦੀ ਕੈਦ ਦੀ ਸਜ਼ਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; 'ਸੀਲ' ਹੋ ਗਿਆ ਮਸ਼ਹੂਰ ਹਸਪਤਾਲ ! ਹੈਰਾਨ ਕਰ ਦੇਵੇਗੀ ਵਜ੍ਹਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
''ਰਾਸ਼ਟਰੀ ਹਿੱਤ ਨਾਲ ਕਿਸੇ ਕੀਮਤ 'ਤੇ ਸਮਝੌਤਾ ਨਹੀਂ ਕਰੇਗਾ ਭਾਰਤ'' ; ਐੱਸ. ਜੈਸ਼ੰਕਰ
NEXT STORY