ਟੋਰਾਂਟੋ— ਕੈਨੇਡਾ ਦੇ ਮੌਸਮ ਵਿਭਾਗ ਨੇ ਦੱਖਣੀ ਓਨਟਾਰੀਓ ਦੇ ਲੋਕਾਂ ਨੂੰ ਗਰਮੀ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ। ਇਹ ਚਿਤਾਵਨੀ ਖਾਸ ਤੌਰ 'ਤੇ ਵਿੰਡਸਰ, ਪੀਟਰਸਬਰਗ ਅਤੇ ਓਟਾਵਾ ਦੇ ਲੋਕਾਂ ਲਈ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਐਤਵਾਰ ਅਤੇ ਸੋਮਵਾਰ ਨੂੰ ਇੱਥੇ ਪਾਰਾ 32 ਡਿਗਰੀ ਸੈਲਸੀਅਸ ਤੋਂ ਪਾਰ ਹੋ ਜਾਵੇਗਾ ਅਤੇ ਲੋਕਾਂ ਨੂੰ ਗਰਮੀ ਦਾ ਅਹਿਸਾਸ ਕਰਵਾਏਗਾ।
ਮੌਸਮ ਵਿਭਾਗ ਦੇ ਮੁਤਾਬਕ ਟੋਰਾਂਟੋ ਵਿਚ ਐਤਵਾਰ ਨੂੰ ਤਾਪਮਾਨ 31 ਡਿਗਰੀ ਸੈਲਸੀਅਤੇ ਅਤੇ ਸੋਮਵਾਰ ਨੂੰ 32 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਗਰਮੀ ਅਤੇ ਗਰਮੀ ਨਾਲ ਸੰਬੰਧਤ ਬੀਮਾਰੀਆਂ ਤੋਂ ਬਚਣ ਦੀ ਸਲਾਹ ਦਿੱਤੀ।
ਰੋਂਦੇ ਬੱਚੇ ਨੂੰ ਦੇਖ ਕੇ ਨਰਸ ਦਾ ਪਸੀਜਿਆ ਦਿਲ, ਹਰ ਇਕ ਨੂੰ ਭਾਵੁਕ ਕਰ ਦੇਵੇਗੀ ਇਹ ਤਸਵੀਰ
NEXT STORY