ਮੈਕਸੀਕੋ ਸਿਟੀ (ਏਪੀ): ਦੁਨੀਆ ਭਰ ਵਿਚ ਜਲਵਾਯੂ ਪਰਿਵਰਤਨ ਕਾਰਨ ਤਾਪਮਾਨ ਵੱਧਦਾ ਜਾ ਰਿਹਾ ਹੈ। ਮੈਕਸੀਕੋ ਵਿੱਚ ਗਰਮੀ ਦੀ ਲਹਿਰ ਕਾਰਨ ਇਸ ਸਾਲ ਹੁਣ ਤੱਕ ਘੱਟੋ-ਘੱਟ 112 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜੋ ਕਿ 2022 ਦੇ ਮੁਕਾਬਲੇ ਤਿੰਨ ਗੁਣਾ ਵੱਧ ਹੈ। ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਰਿਪੋਰਟ ਅਜਿਹੇ ਸਮੇਂ 'ਚ ਆਈ ਹੈ ਜਦੋਂ ਰਾਸ਼ਟਰਪਤੀ ਨੇ ਹਾਲ ਹੀ 'ਚ ਦਾਅਵਾ ਕੀਤਾ ਸੀ ਕਿ ਕੁਝ ਪੱਤਰਕਾਰਾਂ ਨੇ ਗਰਮੀ ਦੀ ਲਹਿਰ ਦੇ ਸੰਬੰਧ 'ਚ ਵਧਾ-ਚੜ੍ਹਾ ਕੇ ਜਾਣਕਾਰੀ ਦਿੱਤੀ ਸੀ।
ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਦੇਰ ਰਾਤ ਜਾਰੀ ਕੀਤੀ ਗਈ ਰਿਪੋਰਟ ਮੁਤਾਬਕ ਪਿਛਲੇ ਦੋ ਹਫ਼ਤਿਆਂ ਵਿੱਚ ਗਰਮੀ ਕਾਰਨ ਮੌਤਾਂ ਦੇ ਮਾਮਲਿਆਂ ਵਿੱਚ ਕਾਫੀ ਵਾਧਾ ਹੋਇਆ ਹੈ। ਇਸ ਸਾਲ ਹੁਣ ਤੱਕ ਗਰਮੀ ਕਾਰਨ ਮਰਨ ਵਾਲਿਆਂ ਦੀ ਗਿਣਤੀ 2022 ਦੇ ਮੁਕਾਬਲੇ ਲਗਭਗ ਤਿੰਨ ਗੁਣਾ ਵੱਧ ਹੈ। ਸਿਹਤ ਮੰਤਰਾਲਾ ਆਮ ਤੌਰ 'ਤੇ ਹਰ ਹਫ਼ਤੇ ਗਰਮੀ ਨਾਲ ਹੋਣ ਵਾਲੀਆਂ ਮੌਤਾਂ ਬਾਰੇ ਰਿਪੋਰਟ ਜਾਰੀ ਕਰਦਾ ਹੈ ਪਰ ਇਸ ਵਾਰ ਇਹ ਰਿਪੋਰਟ ਦੇਰੀ ਨਾਲ ਜਾਰੀ ਕੀਤੀ ਗਈ। ਗਰਮੀ ਕਾਰਨ ਮੌਤਾਂ ਦੇ ਮਾਮਲਿਆਂ ਦੀ ਰਿਪੋਰਟ ਕਰਨ ਵਿੱਚ ਦੇਰੀ ਬਾਰੇ ਸਿਹਤ ਮੰਤਰਾਲੇ ਦੇ ਸਵਾਲਾਂ ਦਾ ਕੋਈ ਤੁਰੰਤ ਜਵਾਬ ਨਹੀਂ ਮਿਲਿਆ। ਰਿਪੋਰਟ ਮੁਤਾਬਕ 18-24 ਜੂਨ ਨੂੰ ਸਭ ਤੋਂ ਵੱਧ 69 ਮੌਤਾਂ ਹੋਈਆਂ।
ਪੜ੍ਹੋ ਇਹ ਅਹਿਮ ਖ਼ਬਰ-2021 'ਚ ਆਸਟ੍ਰੇਲੀਆ 'ਚ ਰਿਕਾਰਡ ਉੱਚ ਪੱਧਰ 'ਤੇ ਪਹੁੰਚੀ ਜਨਮ ਦਰ
ਹਾਲ ਹੀ ਦੇ ਹਫ਼ਤਿਆਂ ਵਿੱਚ ਮੈਕਸੀਕੋ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ ਹੈ। 11 ਤੋਂ 17 ਜੂਨ ਦੇ ਵਿਚਕਾਰ ਦੇਸ਼ ਵਿੱਚ ਗਰਮੀ ਨਾਲ ਸਬੰਧਤ 31 ਮੌਤਾਂ ਹੋਈਆਂ। ਇਸ ਸਾਲ ਹੁਣ ਤੱਕ ਉੱਤਰੀ ਸਰਹੱਦੀ ਰਾਜ ਨਿਊਵੋ ਲਿਓਨ ਵਿੱਚ ਹੀਟ ਸਟ੍ਰੋਕ ਅਤੇ ਪਾਣੀ ਦੀ ਕਮੀ ਕਾਰਨ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਰਾਸ਼ਟਰਪਤੀ ਆਂਡਰੇਸ ਮੈਨੁਅਲ ਲੋਪੇਜ਼ ਓਬਰਾਡੋਰ ਨੇ ਪਿਛਲੇ ਹਫਤੇ ਦਾਅਵਾ ਕੀਤਾ ਸੀ ਕਿ ਗਰਮੀ ਨਾਲ ਹੋਣ ਵਾਲੀਆਂ ਮੌਤਾਂ ਦੀਆਂ ਰਿਪੋਰਟਾਂ ਝੂਠੀਆਂ ਸਨ ਅਤੇ ਉਸਦੇ ਪ੍ਰਸ਼ਾਸਨ ਦੇ ਖ਼ਿਲਾਫ਼ ਮੀਡੀਆ ਮੁਹਿੰਮ ਦਾ ਹਿੱਸਾ ਸਨ। ਲੋਪੇਜ਼ ਓਬਰਾਡੋਰ ਨੇ ਕਿਹਾ ਸੀ, "ਪੀਲੀ ਪੱਤਰਕਾਰੀ ਦਾ ਇਹ ਰੁਝਾਨ ਚਿੰਤਾਜਨਕ ਹੈ..."।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
SCO ਦੇ ਆਨਲਾਈਨ ਸਿਖ਼ਰ ਸੰਮੇਲਨ 'ਚ ਹਿੱਸਾ ਲੈਣਗੇ ਸ਼ੀ ਜਿਨਪਿੰਗ
NEXT STORY