ਬੀਜਿੰਗ (ਵਾਰਤਾ)- ਚੀਨ ਦੀ ਰਾਜਧਾਨੀ ਬੀਜਿੰਗ ਨੇੜੇ ਮਿਯੂਨ ਖੇਤਰ ਵਿੱਚ ਭਾਰੀ ਮੀਂਹ ਕਾਰਨ 3,000 ਤੋਂ ਵੱਧ ਵਸਨੀਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਮਿਯੂਨ ਵਿੱਚ ਮੌਸਮ ਵਿਗਿਆਨ ਆਬਜ਼ਰਵੇਟਰੀ ਨੇ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਸੀ, ਜੋ ਕਿ ਮੌਸਮ ਚੇਤਾਵਨੀ ਪ੍ਰਣਾਲੀ ਵਿੱਚ ਸਭ ਤੋਂ ਉੱਚਾ ਪੱਧਰ ਹੈ।
ਇਸ ਖੇਤਰ ਵਿੱਚ ਸ਼ਨੀਵਾਰ ਦੁਪਹਿਰ 12 ਵਜੇ ਤੋਂ ਐਤਵਾਰ ਸਵੇਰੇ 2 ਵਜੇ ਤੱਕ ਔਸਤਨ 73.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਿਸ ਵਿੱਚ ਸਭ ਤੋਂ ਵੱਧ ਮੀਂਹ ਹੁਆਂਤੁਲਿਆਂਗ ਸਟੇਸ਼ਨ 'ਤੇ 315.3 ਮਿਲੀਮੀਟਰ ਦਰਜ ਕੀਤਾ ਗਿਆ। ਇਸ ਭਾਰੀ ਮੀਂਹ ਕਾਰਨ ਅਚਾਨਕ ਹੜ੍ਹ ਆਏ, ਜਿਸ ਨਾਲ ਕਈ ਪਿੰਡਾਂ ਵਿੱਚ ਸੜਕਾਂ, ਬਿਜਲੀ ਸਪਲਾਈ ਅਤੇ ਸੰਚਾਰ ਨੈੱਟਵਰਕ ਵਿਘਨ ਪਿਆ। ਖਰਾਬ ਮੌਸਮ ਕਾਰਨ ਮਿਯੂਨ ਵਿੱਚ 12 ਮੁੱਖ ਸੜਕਾਂ ਬੰਦ ਕਰਨੀਆਂ ਪਈਆਂ, ਜਿਨ੍ਹਾਂ ਵਿੱਚੋਂ ਸੱਤ ਨੂੰ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ। ਸਾਰੇ ਪ੍ਰਭਾਵਿਤ ਪਿੰਡਾਂ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਐਤਵਾਰ ਸਵੇਰ ਤੱਕ 149 ਪਿੰਡਾਂ ਦੇ 3,065 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ਅਤੇ ਬਚਾਅ ਅਤੇ ਰਾਹਤ ਕਾਰਜ ਅਜੇ ਵੀ ਜਾਰੀ ਹਨ।
ਪੜ੍ਹੋ ਇਹ ਅਹਿਮ ਖ਼ਬਰ-ਸੈਲਾਨੀ ਕਿਸ਼ਤੀ ਹਾਦਸਾ ਅਪਡੇਟ : 39 ਲਾਸ਼ਾਂ ਬਰਾਮਦ
ਮੌਸਮ ਦੀ ਭਵਿੱਖਬਾਣੀ ਅਨੁਸਾਰ ਐਤਵਾਰ ਨੂੰ ਮਿਯੂਨ ਵਿੱਚ ਲਗਾਤਾਰ ਮੀਂਹ ਜਾਰੀ ਰਹੇਗਾ। ਸੋਮਵਾਰ ਨੂੰ ਇਨ੍ਹਾਂ ਹਾਲਾਤ ਵਿੱਚ ਥੋੜ੍ਹਾ ਜਿਹਾ ਸੁਧਾਰ ਹੋਣ ਦੀ ਉਮੀਦ ਹੈ, ਪਰ ਇਸ ਜ਼ਿਲ੍ਹੇ ਦੇ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਦੌਰਾਨ ਮਿਯੂਨ ਹੜ੍ਹ ਕੰਟਰੋਲ ਅਤੇ ਸੋਕਾ ਰਾਹਤ ਹੈੱਡਕੁਆਰਟਰ ਨੇ ਸਬੰਧਤ ਬਚਾਅ ਕਾਰਜਾਂ ਲਈ ਹੜ੍ਹ ਕੰਟਰੋਲ ਐਮਰਜੈਂਸੀ ਵਿਭਾਗ ਨੂੰ ਸਰਗਰਮ ਕਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਸੈਮੀ-ਟ੍ਰੇਲਰ ਟਰੈਕਟਰ ਅਤੇ ਮਿੰਨੀ ਬੱਸ ਦੀ ਟੱਕਰ, 6 ਲੋਕਾਂ ਦੀ ਮੌਤ
NEXT STORY