ਇਸਲਾਮਾਬਾਦ : ਪਾਕਿਸਤਾਨ ਵਿੱਚ 26 ਜੂਨ ਤੋਂ ਹੁਣ ਤੱਕ ਮੋਹਲੇਧਾਰ ਮੀਂਹ ਅਤੇ ਅਚਾਨਕ ਆਏ ਹੜ੍ਹਾਂ ਕਾਰਨ ਘੱਟੋ-ਘੱਟ 98 ਲੋਕ ਮਾਰੇ ਗਏ ਹਨ ਅਤੇ 185 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (NDMA) ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
NDMA ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਮੀਂਹ ਨਾਲ ਸਬੰਧਤ ਹਾਦਸਿਆਂ ਵਿੱਚ 8 ਲੋਕ ਮਾਰੇ ਗਏ ਅਤੇ 27 ਹੋਰ ਜ਼ਖਮੀ ਹੋਏ। ਦੱਸਣਯੋਗ ਹੈ ਕਿ ਜ਼ਿਆਦਾਤਰ ਮੌਤਾਂ ਪੰਜਾਬ ਅਤੇ ਖੈਬਰ ਪਖਤੂਨਖਵਾ ਵਿੱਚ ਹੋਈਆਂ ਹਨ। ਕਈ ਸ਼ਹਿਰਾਂ ਵਿੱਚ ਪਾਣੀ ਭਰਨ ਨਾਲ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਪੰਜਾਬ ਸੂਬੇ ਵਿੱਚ ਸਭ ਤੋਂ ਵੱਧ 37 ਮੌਤਾਂ ਹੋਈਆਂ ਹਨ, ਜਿਨ੍ਹਾਂ ਵਿੱਚ 20 ਬੱਚੇ ਸ਼ਾਮਲ ਹਨ, ਇਸ ਤੋਂ ਬਾਅਦ ਖੈਬਰ ਪਖਤੂਨਖਵਾ ਹੈ, ਜਿੱਥੇ 30 ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ।
ਇਹ ਵੀ ਪੜ੍ਹੋ : ਕਤਰ ਏਅਰਬੇਸ ’ਤੇ ਈਰਾਨੀ ਹਮਲੇ ’ਚ ਅਮਰੀਕੀ ਸੰਚਾਰ ਪ੍ਰਣਾਲੀ ਨੂੰ ਪਹੁੰਚਿਆ ਨੁਕਸਾਨ
ਅਧਿਕਾਰੀਆਂ ਨੇ ਆਉਣ ਵਾਲੇ ਦਿਨਾਂ ਵਿੱਚ ਹੋਰ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ ਅਤੇ ਨਿਵਾਸੀਆਂ ਖਾਸ ਕਰਕੇ ਨੀਵੇਂ ਅਤੇ ਕਮਜ਼ੋਰ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੀਨ ਨੇ ਅਲਜ਼ਾਈਮਰ ਦੇ ਸਰਜੀਕਲ ਇਲਾਜ ’ਤੇ ਪਾਬੰਦੀ ਲਾਈ
NEXT STORY