ਇਸਲਾਮਾਬਾਦ-ਅਫਗਾਨਿਸਤਾਨ 'ਚ ਬੇਮੌਸਮੀ ਮੀਂਹ ਅਤੇ ਹੜ੍ਹ ਕਾਰਨ 9 ਬੱਚਿਆਂ ਸਮੇਤ 39 ਲੋਕਾਂ ਦੀ ਮੌਤ ਹੋ ਗਈ। ਸੰਯੁਕਤ ਰਾਸ਼ਟਰ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸੰਯੁਕਤ ਰਾਸ਼ਟਰ ਦੇ ਮਨੁੱਖੀ ਮਾਮਲਿਆਂ ਦੇ ਤਾਲਮੇਲ ਦਫ਼ਤਰ ਮੁਤਾਬਕ 14 ਹੋਰ ਲੋਕ ਜ਼ਖਮੀ ਹੋਏ ਹਨ।
ਇਹ ਵੀ ਪੜ੍ਹੋ : ਭਾਰਤ ਵੰਸ਼ੀਆਂ ਦਾ ਵਿਸ਼ਵ ਪੱਧਰ 'ਤੇ ਡੰਕਾ : ਨੀਤਿਨ ਮਹਿਤਾ
ਦੇਸ਼ ਦੇ ਪੂਰਬੀ ਖੇਤਰ 'ਚ ਇਕ ਮਹੀਨੇ ਤੋਂ ਵੀ ਘੱਟ ਸਮੇਂ 'ਚ ਤੀਸਰੀ ਵਾਰ ਅਚਾਨਕ ਹੜ੍ਹ ਆਇਆ ਹੈ। ਇਸ ਤੋਂ ਪਹਿਲਾਂ ਜੂਨ 'ਚ ਦੋ ਦਿਨ ਦੌਰਾਨ ਭਾਰੀ ਮੀਂਹ ਕਾਰਨ 19 ਲੋਕਾਂ ਦੀ ਮੌਤ ਹੋ ਗਈ ਸੀ ਅਤੇ 131 ਹੋਰ ਜ਼ਖਮੀ ਹੋ ਗਏ ਸਨ। ਪੂਰਬੀ ਅਫਗਾਨਿਸਤਾਨ ਦੇ ਨੰਗਰਹਾਰ ਅਤੇ ਨੂਰਿਸਤਾਨ 'ਚ ਲਗਭਗ 500 ਪਰਿਵਾਰ ਪ੍ਰਭਾਵਿਤ ਹੋਏ ਹਨ ਅਤੇ ਲਗਭਗ 800 ਹੈਕਟੇਅਰ ਖੇਤੀਬਾੜੀ ਜ਼ਮੀਨ ਬਰਬਾਦ ਹੋ ਗਈ ਹੈ।
ਇਹ ਵੀ ਪੜ੍ਹੋ : ਸੈਮੀਕੰਡਕਟਰ ਸਪਲਾਈ ’ਚ ਸੁਧਾਰ ਨਾਲ ਜੂਨ ’ਚ ਯਾਤਰੀ ਵਾਹਨਾਂ ਦੀ ਥੋਕ ਵਿਕਰੀ 19 ਫੀਸਦੀ ਵਧੀ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਭਾਰਤ ਵੰਸ਼ੀਆਂ ਦਾ ਵਿਸ਼ਵ ਪੱਧਰ 'ਤੇ ਡੰਕਾ : ਨੀਤਿਨ ਮਹਿਤਾ
NEXT STORY