ਨਿਊਯਾਰਕ (ਬਿਊਰੋ) ਅਮਰੀਕਾ ਦੇ ਨਿਊਯਾਰਕ 'ਚ ਕਈ ਇਲਾਕਿਆਂ 'ਚ ਭਾਰੀ ਬਰਫ਼ਬਾਰੀ ਦੇਖਣ ਨੂੰ ਮਿਲ ਰਹੀ ਹੈ। ਬਰਫ਼ਬਾਰੀ ਕਾਰਨ ਹਾਲਾਤ ਇਹ ਹਨ ਕਿ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ ਅਤੇ ਸ਼ਹਿਰ ਦੀ ਰਫਤਾਰ ਰੁਕ ਗਈ ਹੈ। ਮੌਸਮ ਵਿਭਾਗ ਨੇ ਐਤਵਾਰ ਤੱਕ ਭਾਰੀ ਬਰਫ਼ਬਾਰੀ ਹੋਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਭਵਿੱਖਬਾਣੀ ਕਾਰਨ ਨਿਊਯਾਰਕ ਦੀ ਗਵਰਨਰ ਕੈਥੀ ਹੋਸ਼ੁਲ ਨੇ ਸਟੇਟ ਐਮਰਜੈਂਸੀ ਦਾ ਐਲਾਨ ਕੀਤਾ ਹੈ।


ਪੜ੍ਹੋ ਇਹ ਅਹਿਮ ਖ਼ਬਰ-ਅਮਰੀਕੀ ਸੰਸਦ ਮੈਂਬਰਾਂ ਨੇ ਚੀਨ ਨਾਲ ਨਜਿੱਠਣ ਲਈ ਵਿਆਪਕ ਰਣਨੀਤੀ ਬਣਾਉਣ ਦੀ ਕੀਤੀ ਅਪੀਲ
ਦੱਸਿਆ ਜਾ ਰਿਹਾ ਹੈ ਕਿ ਨਿਊਯਾਰਕ 'ਚ ਹੋਰ ਜ਼ਿਆਦਾ ਬਰਫ਼ਬਾਰੀ ਹੋਣ ਵਾਲੀ ਹੈ। ਇਹੀ ਕਾਰਨ ਹੈ ਕਿ ਬਰਫਬਾਰੀ ਦੇ ਸੰਭਾਵਿਤ ਖਤਰੇ ਨੂੰ ਦੇਖਦੇ ਹੋਏ ਪੱਛਮੀ ਨਿਊਯਾਰਕ 'ਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਯੂ.ਐੱਸ ਨੈਸ਼ਨਲ ਵੈਦਰ ਸਰਵਿਸ ਦਾ ਅੰਦਾਜ਼ਾ ਹੈ ਕਿ ਐਤਵਾਰ ਤੱਕ 4 ਫੁੱਟ ਤੱਕ ਬਰਫ ਪੈ ਸਕਦੀ ਹੈ, ਜੋ ਲੋਕਾਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰ ਸਕਦੀ ਹੈ।ਇੰਨਾ ਹੀ ਨਹੀਂ, ਓਹੀਓ ਵਿੱਚ ਅਸ਼ਟਬੂਲਾ ਕਾਉਂਟੀ ਸ਼ੈਰਿਫ ਨੇ ਕਾਉਂਟੀ ਵਿੱਚ I-90 ਦੇ ਉੱਤਰ ਵਿੱਚ ਸਾਰੇ ਖੇਤਰਾਂ ਲਈ ਵੀਰਵਾਰ ਨੂੰ ਲੈਵਲ 3 ਬਰਫ ਦੀ ਐਮਰਜੈਂਸੀ ਘੋਸ਼ਿਤ ਕੀਤੀ। ਮਿਸ਼ੀਗਨ ਵਿੱਚ ਵੀ ਮੀਂਹ ਪੈ ਰਿਹਾ ਹੈ। ਇਸੇ ਲਈ ਇਨ੍ਹਾਂ ਇਲਾਕਿਆਂ ਵਿਚ ਬਰਫੀਲੇ ਹਾਲਾਤ ਨੇ ਗੇਰਾਲਡ ਆਰ. ਫੋਰਡ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਯਾਤਰੀਆਂ ਦੀ ਉਡਾਣ ਲੇਟ ਹੋਈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕੀ ਸੰਸਦ ਮੈਂਬਰਾਂ ਨੇ ਚੀਨ ਨਾਲ ਨਜਿੱਠਣ ਲਈ ਵਿਆਪਕ ਰਣਨੀਤੀ ਬਣਾਉਣ ਦੀ ਕੀਤੀ ਅਪੀਲ
NEXT STORY