ਇੰਟਰਨੈਸ਼ਨਲ ਡੈਸਕ- ਅਮਰੀਕਾ-ਇਰਾਨ ਜੰਗ ਦੇ ਕਾਰਨ ਪਾਕਿਸਤਾਨ ਵਿੱਚ ਤੇਲ ਦੀਆਂ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ ਤੇ ਇਸ ਕਾਰਨ ਦੇਸ਼ 'ਚ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਸਿੰਧ ਸੂਬੇ ਦੀ ਰਾਸ਼ਟਰਵਾਦੀ ਲੀਡਰਸ਼ਿਪ ਨੇ ਵਧਦੀ ਮਹਿੰਗਾਈ ਵਿਰੁੱਧ ਜਨਤਾ ਨੂੰ ਸੜਕਾਂ 'ਤੇ ਉਤਰਨ ਦਾ ਸੱਦਾ ਦਿੱਤਾ ਹੈ, ਜਿਸ ਤੋਂ ਬਾਅਦ ਪੂਰੇ ਸੂਬੇ ਵਿੱਚ ਵਿਰੋਧ ਪ੍ਰਦਰਸ਼ਨਾਂ ਦਾ ਦੌਰ ਸ਼ੁਰੂ ਹੋ ਗਿਆ ਹੈ।
ਪਿਛਲੇ ਕੁਝ ਹਫ਼ਤਿਆਂ ਵਿੱਚ ਤੇਲ ਦੀਆਂ ਕੀਮਤਾਂ ਲਗਭਗ ਦੁੱਗਣੀਆਂ ਹੋ ਗਈਆਂ ਹਨ, ਜਿਸ ਨੇ ਆਮ ਆਦਮੀ ਦਾ ਲੱਕ ਤੋੜ ਦਿੱਤਾ ਹੈ। ਸਿੰਧ ਯੂਨਾਈਟਿਡ ਪਾਰਟੀ (SUP) ਪ੍ਰਧਾਨ ਸੱਯਦ ਜ਼ੈਨ ਸ਼ਾਹ ਨੇ ਕਿਹਾ ਹੈ ਕਿ ਮੌਜੂਦਾ ਕੀਮਤਾਂ ਆਮ ਜਨਤਾ ਦੀ ਬਰਦਾਸ਼ਤ ਤੋਂ ਬਾਹਰ ਹਨ। ਉਨ੍ਹਾਂ ਮੰਗ ਕੀਤੀ ਕਿ ਜਾਂ ਤਾਂ ਸਰਕਾਰ ਇਹ ਵਾਧਾ ਵਾਪਸ ਲਵੇ ਜਾਂ ਫਿਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਵੇ। ਉੱਥੇ ਹੀ 'ਕੌਮੀ ਅਵਾਮੀ ਤਹਿਰੀਕ' (QAT) ਦੇ ਆਗੂ ਅਯਾਜ਼ ਲਤੀਫ਼ ਪਲੀਜੋ ਨੇ ਪੂਰੇ ਸੂਬੇ ਵਿੱਚ ਪੰਜ ਦਿਨਾਂ ਦੀ ਵਿਰੋਧ ਮੁਹਿੰਮ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਮੁੱਖ ਦੋਸ਼ ਹਨ ਕਿ ਸਰਕਾਰ ਅੰਤਰਰਾਸ਼ਟਰੀ ਮੁਦਰਾ ਕੋਸ਼ (IMF) ਦੇ ਦਬਾਅ ਹੇਠ ਸਬਸਿਡੀਆਂ ਖ਼ਤਮ ਕਰਕੇ ਜਨਤਾ 'ਤੇ ਬੋਝ ਪਾ ਰਹੀ ਹੈ ਤੇ ਨੀਤੀ ਘਾੜਿਆਂ ਵਿੱਚ ਭ੍ਰਿਸ਼ਟ ਅਨਸਰਾਂ ਦੀ ਸ਼ਮੂਲੀਅਤ ਕਾਰਨ ਗਲਤ ਫੈਸਲੇ ਲਏ ਜਾ ਰਹੇ ਹਨ।
ਇਹ ਵੀ ਪੜ੍ਹੋੋ- 'ਸਰਪੰਚ ਸਾਬ੍ਹ' 'ਤੇ ਲੱਗੇਗਾ Ban ! ਲਗਾਤਾਰ ਦੋ ਮੈਚਾਂ 'ਚ ਜਿੱਤ ਦੇ ਬਾਵਜੂਦ 'ਪੰਜਾਬ' ਲਈ ਖੜ੍ਹੀ ਹੋਈ ਵੱਡੀ ਮੁਸੀਬਤ
ਆਰਥਿਕ ਕੰਗਾਲੀ ਦੀ ਕਗਾਰ 'ਤੇ ਜਨਤਾ
ਸਿੰਧ ਤਰੱਕੀ ਪਸੰਦ ਪਾਰਟੀ (STPP) ਦੇ ਚੇਅਰਮੈਨ ਡਾ. ਕਾਦਿਰ ਮਗਸੀ ਨੇ ਚੇਤਾਵਨੀ ਦਿੱਤੀ ਹੈ ਕਿ ਸਰਕਾਰੀ ਨੀਤੀਆਂ ਨਾਗਰਿਕਾਂ ਨੂੰ ਆਰਥਿਕ ਤੌਰ 'ਤੇ ਕੰਗਾਲ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਆਮ ਘਰਾਂ ਲਈ ਦੋ ਵੇਲੇ ਦੀ ਰੋਟੀ ਜੁਟਾਉਣਾ ਵੀ ਮੁਸ਼ਕਲ ਹੋ ਗਿਆ ਹੈ।
ਭਾਵੇਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਹਾਲ ਹੀ ਵਿੱਚ ਪੈਟਰੋਲ 'ਤੇ 80 ਰੁਪਏ ਦੀ ਕਟੌਤੀ ਦਾ ਐਲਾਨ ਕੀਤਾ ਹੈ, ਪਰ ਸਿੰਧ ਦੇ ਨੇਤਾਵਾਂ ਦਾ ਮੰਨਣਾ ਹੈ ਕਿ ਇਹ ਕਟੌਤੀ 'ਊਠ ਦੇ ਮੂੰਹ ਵਿੱਚ ਜੀਰਾ' ਦੇ ਬਰਾਬਰ ਹੈ। ਉਨ੍ਹਾਂ ਨੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਪੀ.ਐੱਮ. ਸ਼ਰੀਫ਼ ਨੂੰ ਪੈਟਰੋਲੀਅਮ ਪਦਾਰਥਾਂ 'ਤੇ ਲਗਾਏ ਸਾਰੇ ਟੈਕਸ ਅਤੇ ਲੇਵੀ ਤੁਰੰਤ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇਰਾਨ ਦੇ ਪਰਮਾਣੂ ਪਾਵਰ ਪਲਾਂਟ ਨੇੜੇ ਆ ਡਿੱਗੀ ਮਿਜ਼ਾਈਲ ! 1 ਦੀ ਕਰਮਚਾਰੀ ਦੀ ਮੌਤ
NEXT STORY