ਇੰਟਰਨੈਸ਼ਨਲ ਡੈਸਕ : ਚੀਨ ਦੇ ਹੁਨਾਨ ਸੂਬੇ 'ਚ ਸ਼ਨੀਵਾਰ ਨੂੰ ਇਕ ਵਾਹਨ ਦੇ ਪੈਦਲ ਯਾਤਰੀਆਂ ਨਾਲ ਟਕਰਾਉਣ ਕਾਰਨ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਇਸ ਹਾਦਸੇ 'ਚ 5 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਚਾਂਗਸ਼ਾ ਸ਼ਹਿਰ ਦੀ ਹੈ। ਮਿਊਂਸੀਪਲ ਪਬਲਿਕ ਸਕਿਓਰਿਟੀ ਬਿਊਰੋ ਨੇ ਦੱਸਿਆ ਕਿ ਵਾਹਨ ਦੇ ਪੈਦਲ ਯਾਤਰੀਆਂ ਨਾਲ ਟਕਰਾਉਣ ਕਾਰਨ 8 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ।
ਬਿਊਰੋ ਨੇ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ, ਜਿਨ੍ਹਾਂ ਵਿੱਚੋਂ ਦੋ ਗੰਭੀਰ ਜ਼ਖ਼ਮੀ ਹਨ ਅਤੇ ਤਿੰਨ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਰਕਾਰੀ ਸਮਾਚਾਰ ਏਜੰਸੀ ਸ਼ਿਨਹੂਆ ਮੁਤਾਬਕ ਪੁਲਸ ਨੇ 55 ਸਾਲਾ ਸ਼ੱਕੀ ਵਿਅਕਤੀ ਨੂੰ ਹਿਰਾਸਤ 'ਚ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਿਰਾਸਤ ਵਿਚ ਲਏ ਵਿਅਕਤੀ ਦਾ ਉਪਨਾਮ ਸੂ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਕੀ ਸੂ ਨੇ ਜਾਣਬੁੱਝ ਕੇ ਇਸ ਹਾਦਸੇ ਨੂੰ ਅੰਜਾਮ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੂਸ ਤੋਂ ਬਾਅਦ ਯੂਕ੍ਰੇਨ ਦੀ ਯਾਤਰਾ 'ਤੇ ਜਾ ਸਕਦੇ ਹਨ PM ਮੋਦੀ, ਜੰਗ ਵਿਚਾਲੇ ਹੋਵੇਗਾ ਪਹਿਲਾ ਦੌਰਾ
NEXT STORY