ਕਰਾਚੀ (ਭਾਸ਼ਾ)- ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ ਵਿਚ 19 ਸਾਲਾ ਇਕ ਹਿੰਦੂ ਕੁੜੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਵਿਚ ਨਾਕਾਮ ਰਹਿਣ 'ਤੇ ਗੋਲੀ ਮਾਰ ਦਿੱਤੀ ਗਈ। ਸੋਮਵਾਰ ਨੂੰ ਮੀਡੀਆ ਵਿਚ ਆਈ ਇਕ ਖ਼ਬਰ ਵਿਚ ਇਹ ਜਾਣਕਾਰੀ ਦਿੱਤੀ ਗਈ। ਅਖ਼ਬਾਰ 'ਦਿ ਫਰਾਈਡੇ ਟਾਈਮਜ਼' ਨੇ ਆਪਣੀ ਖ਼ਬਰ ਵਿਚ ਦੱਸਿਆ ਕਿ ਪੂਜਾ ਓਦ ਨੇ ਸੁੱਕਰ ਦੇ ਰੋਹੀ ਵਿਚ ਅਗਵਾਕਾਰਾਂ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਉਸ ਨੂੰ ਸੜਕ ਦੇ ਵਿਚਕਾਰ ਗੋਲੀ ਮਾਰ ਦਿੱਤੀ ਗਈ।
ਇਹ ਵੀ ਪੜ੍ਹੋ: ਚੀਨ 'ਚ ਯਾਤਰੀਆਂ ਨਾਲ ਭਰਿਆ ਜਹਾਜ਼ ਕਰੈਸ਼, ਮਚੇ ਅੱਗ ਦੇ ਭਾਂਬੜ, ਵੇਖੋ ਖ਼ੌਫਨਾਕ ਵੀਡੀਓ
ਖ਼ਬਰ ਵਿਚ ਕਿਹਾ ਗਿਆ ਹੈ ਕਿ ਹਰੇਕ ਸਾਲ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਔਰਤਾਂ ਨੂੰ, ਖ਼ਾਸ ਕਰਕੇ ਸਿੰਧ ਵਿਚ ਅਗਵਾ ਕੀਤਾ ਜਾਂਦਾ ਹੈ ਅਤੇ ਧਾਰਮਿਕ ਕੱਟੜਪੰਥੀਆਂ ਵੱਲੋਂ ਉਨ੍ਹਾਂ ਦਾ ਜ਼ਬਰਨ ਧਰਮ ਪਰਿਵਰਤਨ ਕਰਾਇਆ ਜਾਂਦਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੇ ਘੱਟ ਗਿਣਤੀ ਭਾਈਚਾਰਿਆਂ ਨੂੰ ਲੰਬੇ ਸਮੇਂ ਤੋਂ ਜ਼ਬਰਦਸਤੀ ਵਿਆਹ ਅਤੇ ਧਰਮ ਪਰਿਵਰਤਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: ਲੰਡਨ 'ਚ ਭਾਰਤੀ ਮੂਲ ਦੀ ਕੁੜੀ ਦਾ ਕਤਲ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸੁਰੱਖਿਆ ਗਾਰੰਟੀ ਮਿਲਣ 'ਤੇ ਯੂਕ੍ਰੇਨ ਨਾਟੋ ਮੈਂਬਰਸ਼ਿਪ 'ਤੇ ਚਰਚਾ ਕਰਨ ਲਈ ਤਿਆਰ: ਜ਼ੇਲੇਂਸਕੀ
NEXT STORY