ਲਾਹੌਰ (ਏਜੰਸੀ)- ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਨਨਕਾਣਾ ਸਾਹਿਬ ਜਾ ਰਹੇ ਪਾਕਿਸਤਾਨੀ ਹਿੰਦੂ ਸ਼ਰਧਾਲੂ ਦਾ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿੰਧ ਸੂਬੇ ਦੇ ਲਰਕਾਣਾ ਸ਼ਹਿਰ ਦਾ ਵਸਨੀਕ ਰਾਜੇਸ਼ ਕੁਮਾਰ ਆਪਣੇ ਦੋਸਤ ਅਤੇ ਇਕ ਰਿਸ਼ਤੇਦਾਰ ਨਾਲ ਕਾਰ ਰਾਹੀਂ ਲਾਹੌਰ ਤੋਂ ਨਨਕਾਣਾ ਸਾਹਿਬ ਜਾ ਰਿਹਾ ਸੀ ਤਾਂ ਲਾਹੌਰ ਤੋਂ ਕਰੀਬ 60 ਕਿਲੋਮੀਟਰ ਦੂਰ ਮਾਨਾਂਵਾਲਾ-ਨਨਕਾਣਾ ਸਾਹਿਬ ਰੋਡ 'ਤੇ 3 ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ।
ਇਹ ਵੀ ਪੜ੍ਹੋ: ਕੀ ਖ਼ਤਮ ਹੋ ਜਾਵੇਗਾ ਰੂਸ-ਯੂਕ੍ਰੇਨ ਯੁੱਧ? ਜਾਣੋ ਕੀ ਬੋਲੇ ਡੋਨਾਲਡ ਟਰੰਪ
ਪੁਲਸ ਮੁਤਾਬਕ, ਬੰਦੂਕਧਾਰੀਆਂ ਨੇ ਤਿੰਨਾਂ ਤੋਂ 4,50,000 ਅਤੇ ਡਰਾਈਵਰ ਤੋਂ 10,000 ਪਾਕਿਸਤਾਨੀ ਰੁਪਏ ਖੋਹ ਲਏ। ਜਦੋਂ ਕੁਮਾਰ ਨੇ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਭੱਜ ਗਏ। ਬੁੱਧਵਾਰ ਰਾਤ ਨੂੰ ਹੋਈ ਲੁੱਟ-ਖੋਹ ਅਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਕੁਮਾਰ ਨੂੰ ਗੰਭੀਰ ਹਾਲਤ 'ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਵੀਰਵਾਰ ਨੂੰ ਉਸ ਨੇ ਦਮ ਤੋੜ ਦਿੱਤਾ। ਕੁਮਾਰ ਦੇ ਜੀਜੇ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਪਾਕਿਸਤਾਨ ਪੀਨਲ ਕੋਡ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਭਾਰਤ ਨੇ ਜਿਸ ਨੂੰ ਐਲਾਨਿਆ ਭਗੌੜਾ ਕੈਨੇਡਾ ਨੇ ਉਸ ਨੂੰ ਦਿੱਤੀ ਕਲੀਨ ਚਿੱਟ, ਜਾਣੋ ਕੌਣ ਹੈ ਸੰਦੀਪ ਸਿੰਘ ਸਿੱਧੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੇਪਾਲ 'ਚ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ, 5 ਜ਼ਖ਼ਮੀ
NEXT STORY