ਵੈਨਕੂਵਰ (ਮਲਕੀਤ ਸਿੰਘ) : ਹਿਪ-ਹਾਪ ਸੰਗੀਤ ਦੇ ਪ੍ਰਮੁੱਖ ਆਗੂ ਅਫ਼ਰੀਕਾ ਬੰਬਾਟਾ ਦਾ 68 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਬੰਬਾਟਾ ਦੀ ਮੌਤ ਅਮਰੀਕਾ ਦੇ ਪੈਨਸਿਲਵੇਨੀਆ ਰਾਜ ਵਿੱਚ ਪ੍ਰੋਸਟੇਟ ਕੈਂਸਰ ਕਾਰਨ ਹੋਈ। ਉਹ ਹਿਪ-ਹਾਪ ਸੱਭਿਆਚਾਰ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਲਾਕਾਰਾਂ ਵਿੱਚੋਂ ਇੱਕ ਮੰਨੇ ਜਾਂਦੇ ਸਨ।
ਉਨ੍ਹਾਂ ਨੇ ਆਪਣੇ ਕੈਰੀਅਰ ਦੌਰਾਨ ਸੰਗੀਤ ਰਾਹੀਂ ਇੱਕ ਨਵੀਂ ਪਛਾਣ ਬਣਾਈ ਅਤੇ ਹਿਪ-ਹਾਪ ਨੂੰ ਵਿਸ਼ਵ ਪੱਧਰ ‘ਤੇ ਮਸ਼ਹੂਰ ਕਰਨ ਵਿੱਚ ਯੋਗਦਾਨ ਦਿੱਤਾ। ਹਾਲਾਂਕਿ ਉਨ੍ਹਾਂ ਦੇ ਜੀਵਨ ਦੇ ਆਖ਼ਰੀ ਦਹਾਕੇ ਦੌਰਾਨ ਉਨ੍ਹਾਂ ‘ਤੇ ਕਈ ਯੌਨ ਸ਼ੋਸ਼ਣ ਦੇ ਗੰਭੀਰ ਦੋਸ਼ ਵੀ ਲਗਾਏ ਗਏ ਸਨ, ਜਿਸ ਕਾਰਨ ਉਹ ਵਿਵਾਦਾਂ ਵਿੱਚ ਰਹੇ। ਉਨ੍ਹਾਂ ਦੇ ਦੇਹਾਂਤ ਨਾਲ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੈਨੇਡਾ ਦੀ ਅਰਥਵਿਵਸਥਾ 'ਚ ਮਾਰਚ ਦੌਰਾਨ 14 ਹਜ਼ਾਰ ਨੌਕਰੀਆਂ ਦਾ ਵਾਧਾ, ਫਰਵਰੀ ਦੇ ਨੁਕਸਾਨ ਮਗਰੋਂ ਹੌਲੀ ਸੁਧਾਰ
NEXT STORY