ਮਿਲਾਨ (ਸਾਬੀ ਚੀਨੀਆ) ਰੋਮ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆ ਦੀ 76ਵੀਂ ਬਰਸੀ ਮੌਕੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਜਾਏ ਪੰਡਾਲ ਵਿਚ ਕਵੀਸ਼ਰੀ ਜੱਥਾ ਭਾਈ ਸਰਬਜੀਤ ਸਿੰਘ ਮਾਣਕਪੁਰੀ ਅਤੇ ਸਾਥੀਆਂ ਦੁਆਰਾ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਜੀ ਜੀਵਨ ਫਲਸਫ਼ੇ ਤੋਂ ਜਾਣੂ ਕਰਵਾਇਆ ਗਿਆ ਅਤੇ ਉਹਨਾਂ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸਮਾਗਮ ਦੀ ਸੇਵਾ ਲੈਣ ਵਾਲੇ ਪਰਿਵਾਰਾਂ ਵੱਲੋਂ ਸ਼ਲਾਘਾ ਯੋਗ ਉਪਰਾਲਾ ਕਰਦਿਆਂ ਹੋਇਆਂ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦੀ ਸਿਖਲਾਈ ਪ੍ਰਾਪਤ ਕਰ ਰਹੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਸਿੱਖ ਇਤਿਹਾਸ ਨਾਲ ਸਬੰਧਤ ਪੁਸਤਕਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਰਸ਼ਪਾਲ ਸਿੰਘ ਸਮਰਾ ਅਤੇ ਹੋਰਨਾਂ ਵੱਲੋਂ ਸਮਾਗਮ ਲਈ ਸੇਵਾਵਾਂ ਨਿਭਾਉਣ ਵਾਲੇ ਪਰਿਵਾਰਾਂ ਨੂੰ ਸਿਰੋਪਾੳ ਦੇ ਨਾਲ ਸਨਮਾਨਤ ਕੀਤਾ ਗਿਆ। ਉਹਨਾਂ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆ ਨੇ ਸਿੱਖੀ ਦੀ ਚੜ੍ਹਦੀ ਕਲਾ ਲਈ ਤੇ ਸੰਗਤਾਂ ਦੇ ਭਲੇ ਲਈ ਅਨੇਕਾਂ ਕਾਰਜ ਕੀਤੇ ਹਨ। ਸਕੂਲ, ਕਾਲਜ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਸਥਾਪਿਤ ਕੀਤੇ। ਉਨ੍ਹਾਂ ਦਾ ਸਾਰਾ ਜੀਵਨ ਸੰਗਤਾਂ ਲਈ ਪ੍ਰੇਰਨਾ ਸ੍ਰੋਤ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ
NEXT STORY