ਹਵਾਨਾ (ਭਾਸ਼ਾ)–ਕਿਊਬਾ ਦੀ ਰਾਜਧਾਨੀ ਹਵਾਨਾ 'ਚ ਸ਼ੁੱਕਰਵਾਰ ਨੂੰ ਸ਼ਕਤੀਸ਼ਾਲੀ ਧਮਾਕੇ ਨਾਲ ਇਕ ਹੋਟਲ ਨੁਕਸਾਨਿਆ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਘਟਨਾ 'ਚ 8 ਵਿਅਕਤੀਆਂ ਦੀ ਮੌਤ ਹੋ ਗਈ। ਰਾਸ਼ਟਰਪਤੀ ਮਿਗੇਲ ਡਿਆਜ਼ ਕਨੇਲ ਦੇ ਦਫ਼ਤਰ ਨੇ ਟਵੀਟ ਕਰ ਕੇ ਕਿਹਾ ਕਿ ਹਵਾਨਾ ਦੇ ਹੋਟਲ ਸਾਰਾਟੋਗਾ 'ਚ ਗੈਸ ਲੀਕ ਹੋਣ ਕਾਰਨ ਧਮਾਕਾ ਹੋਇਆ। ਦਫ਼ਤਰ ਵੱਲੋਂ ਕਿਹਾ ਗਿਆ ਹੈ ਕਿ ਲੋਕਾਂ ਦੇ ਫਸੇ ਹੋਣ ਦੇ ਖ਼ਦਸ਼ੇ ਦੇ ਮੱਦੇਨਜ਼ਰ ਘਟਨਾ ਵਾਲੀ ਥਾਂ 'ਤੇ ਤਲਾਸ਼ੀ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਹ ਵੀ ਪੜ੍ਹੋ :- ਮੈਡ੍ਰਿਡ : 4 ਮੰਜ਼ਿਲਾ ਇਮਾਰਤ 'ਚ ਧਮਾਕਾ ਹੋਣ ਕਾਰਨ 18 ਲੋਕ ਹੋਏ ਜ਼ਖਮੀ, 2 ਲਾਪਤਾ
ਸਥਾਨਕ ਮੀਡੀਆ 'ਚ ਆਈਆਂ ਖ਼ਬਰਾਂ 'ਚ ਅਧਿਕਾਰੀਆਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਇਸ ਘਟਨਾ 'ਚ 30 ਲੋਕ ਜ਼ਖਮੀ ਹੋ ਗਏ ਜਦਕਿ 13 ਲੋਕ ਲਾਪਤਾ ਹਨ। ਹਵਾਨਾ ਦੇ ਗਵਰਨਰ ਰੇਨਾਲਡੋ ਗਾਰਸੀਆ ਜ਼ਾਪਤਾ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ 96 ਕਮਰਿਆਂ ਵਾਲੇ ਹੋਟਲ ਸਾਰਾਟੋਗਾ 'ਚ ਕੋਈ ਸੈਲਾਨੀ ਮੌਜੂਦ ਨਹੀਂ ਸੀ ਕਿਉਂਕਿ ਉਥੇ ਮੁਰੰਮਤ ਦਾ ਕੰਮ ਜਾਰੀ ਸੀ। ਵੈੱਬਸਾਈਟ ਕਿਊਬਾਡਿਬੇਟ ਦੀ ਖ਼ਬਰ ਮੁਤਾਬਕ, ਹੋਟਲ ਨਾਲ ਲੱਗਦੇ ਇਕ ਸਕੂਲ ਨੂੰ ਖਾਲ੍ਹੀ ਕਰਵਾ ਲਿਆ ਗਿਆ।
ਇਹ ਵੀ ਪੜ੍ਹੋ :- ਯੂਕ੍ਰੇਨ ਵਿਰੁੱਧ ਪ੍ਰਮਾਣੂ ਹਥਿਆਰ ਦੀ ਵਰਤੋਂ ਦਾ ਕੋਈ ਇਰਾਦਾ ਨਹੀਂ : ਰੂਸ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਮੈਡ੍ਰਿਡ : 4 ਮੰਜ਼ਿਲਾ ਇਮਾਰਤ 'ਚ ਧਮਾਕਾ ਹੋਣ ਕਾਰਨ 18 ਲੋਕ ਹੋਏ ਜ਼ਖਮੀ, 2 ਲਾਪਤਾ
NEXT STORY