ਲੰਡਨ (ਸਰਬਜੀਤ ਸਿੰਘ ਬਨੂੜ) – ਵਿਦੇਸ਼ੀ ਸਿੱਖਾਂ ਵਿਚ ਆਮ ਆਦਮੀ ਪਾਰਟੀ ਖ਼ਿਲਾਫ਼ ਗੁੱਸੇ ਦੀ ਲਹਿਰ ਦੌੜ ਰਹੀ ਹੈ। ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਸਿੱਖ ਗੁਰੂਆਂ ਨਾਲ ਸਬੰਧਤ ਕੀਤੀਆਂ ਟਿੱਪਣੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਸ਼ਲ ਮੀਡੀਆ ’ਤੇ ਚੱਲ ਰਹੀ ਇਕ ਵਿਵਾਦਤ ਵੀਡੀਓ ਨੂੰ ਲੈ ਕੇ ਵਿਦੇਸ਼ਾਂ ’ਚ ਵਸਦੇ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਮਾਮਲੇ ਨੂੰ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਿੱਧੀ ਠੇਸ ਪਹੁੰਚਾਉਣ ਵਾਲਾ ਕਰਾਰ ਦਿੰਦਿਆਂ ਸਿੱਖ ਜਥੇਬੰਦੀਆਂ ਅਤੇ ਬੁੱਧੀਜੀਵੀਆਂ ਨੇ ਅਕਾਲ ਤਖ਼ਤ ਸਾਹਿਬ ਤੋਂ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਭਗਵੰਤ ਮਾਨ ਨੂੰ ਪੰਥ ਵਿਚੋਂ ਛੇਕਣ ਅਤੇ ਆਤਿਸ਼ੀ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
Elon Musk ਦਾ ਮਾਸਟਰ ਸਟ੍ਰੋਕ! ਇੱਕ ਆਰਟੀਕਲ ਲਿਖਣ 'ਤੇ ਦੇ ਰਹੇ 9 ਕਰੋੜ ਰੁਪਏ ਦਾ ਇਨਾਮ
NEXT STORY