ਲੰਡਨ (ਸਰਬਜੀਤ ਸਿੰਘ ਬਨੂੜ) - ਭਾਰਤੀ ਦੂਤਾਵਾਸ ਲੰਡਨ ਦੇ ਸਾਹਮਣੇ 78ਵੇਂ ਅਜ਼ਾਦੀ ਦਿਹਾੜੇ ਨੂੰ ਕਾਲੇ ਦਿਨ ਦੇ ਤੌਰ ‘ਤੇ ਮਨਾਉਂਦਿਆਂ ਭਾਰੀ ਰੋਸ ਮੁਜ਼ਾਹਰਾ ਕੀਤਾ ਗਿਆ। ਇੰਗਲੈਂਡ ਦੇ ਵੱਖ ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਸਿੱਖ ਰੋਸ ਮੁਜ਼ਾਹਰੇ ਵਿੱਚ ਸ਼ਾਮਲ ਹੋਏ।
ਜ਼ਿਕਰਯੋਗ ਹੈ ਕਿ 19 ਮਾਰਚ ਨੂੰ ਲੰਡਨ ਦੂਤਾਵਾਸ 'ਤੇ ਹਮਲਾ ਤੇ ਤਿਰੰਗਾ ਦੇ ਅਪਮਾਨ ਦੀ ਹੋਈ ਘਟਨਾ ਤੋਂ ਬਾਦ ਕੋਈ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਯੂ.ਕੇ ਪੁਲਸ ਭਾਰਤ ਅੰਬੈਸੀ ਦੀ ਸਰੁੱਖਿਆ ਲਈ ਤਾਇਨਾਤ ਕੀਤੀ ਗਈ ਸੀ। ਪਰੰਤੂ ਭਾਰਤੀ ਦੂਤਾਵਾਸ ਸਾਹਮਣੇ ਮੁੜ ਖਾਲਿਸਤਾਨੀਆਂ ਵੱਲੋਂ ਝੰਡੇ ਨੂੰ ਲੀਰੋ ਲੀਰ ਕਰ ਦਿੱਤਾ ਗਿਆ। ਰੋਸ ਮੁਜ਼ਹਾਰੇ ਦੌਰਾਨ ਅਣਸੁਖਾਵੀਂ ਘਟਨਾ ਤੇ ਹਮਲੇ ਨੂੰ ਰੋਕਣ ਲਈ ਕਿਸੇ ਵੀ ਵਿਅਕਤੀ ਨੂੰ ਅੰਬੈਸੀ ਨੇੜੇ ਜਾਣ ਨਹੀਂ ਦਿੱਤਾ ਗਿਆ।
ਰੋਹ ਮੁਜ਼ਾਹਰੇ ਵਿੱਚ ਬੁਲਾਰਿਆਂ ਨੇ ਕਿਹਾ ਕਿ ਭਾਰਤ ਸਰਕਾਰ ਘੱਟ ਗਿਣਤੀਆਂ ਨੂੰ ਦਬਾਉਣ ਲਈ ਲਗਾਤਾਰ ਜ਼ੁਲਮ ਕਰ ਰਹੀ ਹੈ ਅਤੇ ਕਾਲੇ ਕਾਨੂੰਨ ਬਣਾ ਕੇ ਸਿੱਖ ਨੋਜਵਾਨਾਂ ਡਿੱਬਰੂਗੜ ਦੀਆ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਜ਼ਾਦੀ ਤੇ ਖਾਲਿਸਤਾਨ ਦੀ ਪ੍ਰਾਪਤੀ ਤੱਕ ਲੜਾਈ ਜਾਰੀ ਰੱਖਣਗੇ। ਉਨਾਂ ਕਿਹਾ ਕਿ ਭਾਰਤ ਅੰਦਰ ਨਾ ਸਿਰਫ ਵਸਦੇ ਸਿੱਖ ਸਗੋਂ ਕਸ਼ਮੀਰੀ ਮੁਸਲਮਾਨ ਅਤੇ ਦਲਿਤ ਵੀ ਭਾਰਤ ਸਰਕਾਰ ਦੀਆਂ ਹਿੰਦੂਵਾਦੀ ਨੀਤੀਆਂ ਦੇ ਖ਼ਿਲਾਫ਼ ਅਵਾਜ਼ ਬੁਲੰਦ ਕਰਦੇ ਹਨ ਤੇ ਮੋਦੀ ਸਰਕਾਰ ਉਨ੍ਹਾਂ ਤੇ ਲਗਾਤਾਰ ਜ਼ੁਲਮ ਕਰ ਰਹੀ ਹੈ। ਸਰਕਾਰ ਦੀਆਂ ਘੱਟ ਗਿਣਤੀ ਵਿਰੋਧੀ ਨੀਤੀਆਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਨੰਗਾ ਕੀਤਾ ਜਾਂਦਾ ਰਹੇਗਾ। ਬੁਲਾਰਿਆ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਘੱਟਗਿਣਤੀਆਂ 'ਤੇ ਜੁਲਮ ਤੇ ਮਨੁੱਖੀ ਹੱਕਾਂ ਦਾ ਘਾਣ ਕਰਨ ਵਾਲੇ ਮੁਲਕ ਭਾਰਤ ਦਾ ਮੁਕੰਮਲ ਬਾਈਕਾਟ ਕਰ ਉਸ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਨ।
ਭਾਰਤੀ ਦੂਤਾਵਾਸ ਲੰਡਨ ਦੇ ਸਾਹਮਣੇ ਵੱਡੀ ਗਿਣਤੀ ਵਿੱਚ ਖਾਲਿਸਤਾਨੀ ਝੰਡੇ ਲਹਿਰਾਏ ਗਏ। ਲੰਡਨ ਰੋਸ ਮੁਜਹਾਰੇ ਮੌਕੇ ਸਿੱਖ ਫੈਡਰੇਸ਼ਨ ਯੂ ਕੇ ਦੇ ਸੀਨੀਅਰ ਆਗੂ ਭਾਈ ਕੁਲਵੰਤ ਸਿੰਘ ਮੁਠੱਡਾ, ਭਾਈ ਬਲਵਿੰਦਰ ਸਿੰਘ ਢਿੱਲੋਂ, ਐਫ ਐਸ ਓ ਦੇ ਕੋਆਡੀਨੇਟਰ ਭਾਈ ਜੋਗਾ ਸਿੰਘ, ਸ ਲਵਸਿੰਦਰ ਸਿੰਘ ਡੱਲੇਵਾਲ, ਅਮਰੀਕ ਸਿੰਘ ਸਹੋਤਾ, ਭਾਈ ਰਘਬੀਰ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਪਰਮਜੀਤ ਸਿੰਘ ਪੰਮਾ, ਭਾਈ ਰਣਧੀਰ ਸਿੰਘ, ਜਸਬੀਰ ਸਿੰਘ ਘੁੰਮਣ, ਸ ਕੇਹਰ ਸਿੰਘ ਬਰਮਿੰਘਮ, ਸ੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਆਦਿ ਸਿੱਖ ਆਗੂ ਪਹੁੰਚੇ ਹੋਏ ਸਨ। ਰੋਸ ਮੁਜ਼ਾਹਰੇ ਵਿੱਚ ਭਾਰਤ ਵਿਰੋਧੀ ਨਾਹਰੇ ਲਗਾਏ ਜਾ ਰਹੇ ਸਨ।
ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਨੂੰ ਵੱਡਾ ਝਟਕਾ, ਭਾਰਤ ਲਿਆਂਦਾ ਜਾਵੇਗਾ ਤਹੱਵੁਰ ਰਾਣਾ
NEXT STORY