ਕੀਵ- ਯੁਕਰੇਨ ਵਿੱਚ ਜੰਗਲ 'ਚ ਲੱਗੀ ਅੱਗ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਪੰਜ ਹੋ ਗਈ ਹੈ। ਸਟੇਟ ਐਮਰਜੈਂਸੀ ਸਰਵਿਸ ਨੇ ਇਸ ਦੀ ਜਾਣਕਾਰੀ ਦਿੱਤੀ। ਐਮਰਜੈਂਸੀ ਸਰਵਿਸ ਨੇ ਕਿਹਾ ਕਿ ਅੱਗ ਸੋਮਵਾਰ ਨੂੰ ਲੱਗੀ ਸੀ ਪਰ ਮੰਗਲਵਾਰ ਨੂੰ ਤੇਜ਼ ਹਵਾਵਾਂ ਕਾਰਨ ਅੱਗ ਹੋਰ ਫੈਲ ਗਈ।
ਬੁੱਧਵਾਰ ਤੱਕ 9 ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅੱਗ ਲੱਗਣ ਕਾਰਨ ਸਥਾਨਕ ਪਿੰਡ ਵਿਚ 80 ਘਰ ਅਤੇ 59 ਰਿਹਾਇਸ਼ੀ ਇਮਾਰਤਾਂ ਢਹਿ ਗਈਆਂ। ਅੱਗ ਨੂੰ ਕਾਬੂ ਕਰਨ ਲਈ 1,125 ਤੋਂ ਵੱਧ ਫਾਇਰ ਫਾਈਟਰਜ਼ ਮੌਕੇ 'ਤੇ ਮੌਜੂਦ ਹਨ। ਅਜੇ ਵੀ ਅੱਗ ਨੂੰ ਕਾਬੂ ਨਹੀਂ ਕੀਤਾ ਜਾ ਸਕਿਆ। ਲੋਕ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ ਵੱਲ ਜਾ ਰਹੇ ਹਨ।
ਹਿੰਦ-ਪ੍ਰਸ਼ਾਂਤ ਖੇਤਰ ਦੀ ਸੁਰੱਖਿਆ ਕਰਨਗੇ ਆਸਟ੍ਰੇਲੀਆ, ਜਾਪਾਨ ਅਤੇ ਅਮਰੀਕਾ
NEXT STORY