ਇੰਟਰਨੈਸ਼ਨਲ ਡੈਸਕ- ਮੱਧ ਪੂਰਬ ਵਿੱਚ ਜਾਰੀ ਭਿਆਨਕ ਜੰਗ ਕਾਰਨ ਪੈਦਾ ਹੋਏ ਵਿਸ਼ਵਵਿਆਪੀ ਤੇਲ ਸੰਕਟ ਨੇ ਹੁਣ ਯੂਰਪੀ ਦੇਸ਼ਾਂ ਨੂੰ ਵੀ ਸਖ਼ਤ ਕਦਮ ਚੁੱਕਣ ਲਈ ਮਜਬੂਰ ਕਰ ਦਿੱਤਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਹੰਗਰੀ ਸਰਕਾਰ ਨੇ ਵਧਦੀਆਂ ਈਂਧਨ ਕੀਮਤਾਂ ਦੇ ਕਾਰਨ ਕੱਚੇ ਤੇਲ, ਡੀਜ਼ਲ ਅਤੇ 95-ਓਕਟੇਨ ਗੈਸੋਲੀਨ ਦੇ ਨਿਰਯਾਤ (Export) 'ਤੇ ਪਾਬੰਦੀ ਲਗਾ ਦਿੱਤੀ ਹੈ। ਵਿੱਤ ਮੰਤਰੀ ਨੇ ਇੱਕ ਫੇਸਬੁੱਕ ਪੋਸਟ ਵਿੱਚ ਇਸਦਾ ਐਲਾਨ ਕੀਤਾ। ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਘਰੇਲੂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਆਪਣੇ ਰਾਜ ਦੇ ਈਂਧਨ ਭੰਡਾਰਾਂ ਤੋਂ 45 ਦਿਨਾਂ ਦਾ ਈਂਧਨ ਜਾਰੀ ਕਰੇਗੀ। ਇਸ ਤੋਂ ਪਹਿਲਾਂ, ਹੰਗਰੀ ਦੇ ਪ੍ਰਧਾਨ ਮੰਤਰੀ ਵਿਕਟਰ ਓਰਬਨ ਨੇ ਕਿਹਾ ਸੀ ਕਿ ਖਪਤਕਾਰਾਂ ਅਤੇ ਕਾਰੋਬਾਰਾਂ ਨੂੰ ਵਧਦੀਆਂ ਕੀਮਤਾਂ ਤੋਂ ਬਚਾਉਣ ਲਈ ਹੰਗਰੀ ਵਿੱਚ ਈਂਧਨ ਦੀਆਂ ਕੀਮਤਾਂ ਨੂੰ ਸੀਮਤ ਕੀਤਾ ਜਾਵੇਗਾ। ਇਹ ਕਦਮ ਮੱਧ ਪੂਰਬ ਵਿੱਚ ਚੱਲ ਰਹੇ ਯੁੱਧ ਦੇ ਵਿਚਕਾਰ ਆਇਆ ਹੈ।
ਵਧਦੀਆਂ ਕੀਮਤਾਂ ਕਾਰਨ ਲਿਆ ਫੈਸਲਾ
ਹੰਗਰੀ ਸਰਕਾਰ ਨੇ ਇਹ ਫੈਸਲਾ ਆਪਣੇ ਦੇਸ਼ ਦੇ ਅੰਦਰ ਤੇਲ ਦੀ ਸਪਲਾਈ ਨੂੰ ਬਰਕਰਾਰ ਰੱਖਣ ਅਤੇ ਅਸਮਾਨੀ ਚੜ੍ਹ ਰਹੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਲਿਆ ਹੈ। ਜ਼ਿਕਰਯੋਗ ਹੈ ਕਿ ਈਰਾਨ-ਇਜ਼ਰਾਈਲ ਜੰਗ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚਾ ਤੇਲ ਪਹਿਲਾਂ ਹੀ 100 ਡਾਲਰ ਪ੍ਰਤੀ ਬੈਰਲ ਦੇ ਅੰਕੜੇ ਨੂੰ ਪਾਰ ਕਰ ਚੁੱਕਾ ਹੈ, ਜਿਸ ਨੇ ਦੁਨੀਆ ਭਰ ਦੀਆਂ ਅਰਥਵਿਵਸਥਾਵਾਂ 'ਤੇ ਦਬਾਅ ਵਧਾ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮਿਡਲ ਈਸਟ ਸੰਕਟ ਦਾ ਵੱਡਾ ਅਸਰ: ਸ਼ਿਪਿੰਗ ਕੰਪਨੀ Maersk ਨੇ ਬੁਕਿੰਗ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
NEXT STORY