ਹਾਲਡਨ (ਨਾਰਵੇ) (ਏਪੀ)- ਦੱਖਣੀ ਨਾਰਵੇ ਵਿੱਚ ਇੱਕ ਸ਼ੂਟਰ ਨੇ ਹਟਿੰਗ ਪਾਰਟੀ ਕਰ ਰਹੇ ਲੋਕਾਂ 'ਤੇ ਗੋਲੀਬਾਰੀ ਕਰ ਦਿੱਤੀ। ਇਸ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਸ਼ੱਕੀ ਨੂੰ ਮੌਕੇ 'ਤੇ ਗ੍ਰਿਫਤਾਰ ਕਰ ਲਿਆ ਗਿਆ ਅਤੇ ਮੰਨਿਆ ਜਾ ਰਿਹਾ ਕਿ ਉਹ ਹੰਟਿੰਗ ਪਾਰਟੀ ਦਾ ਹਿੱਸਾ ਨਹੀਂ ਹੈ। ਜ਼ਖਮੀ ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਗੋਲੀਬਾਰੀ ਹਾਲਡਨ ਦੇ ਨੇੜੇ ਹੋਈ, ਜੋ ਕਿ ਓਸਲੋ ਤੋਂ ਲਗਭਗ 96 ਕਿਲੋਮੀਟਰ (60 ਮੀਲ) ਦੂਰ ਅਤੇ ਸਵੀਡਿਸ਼ ਸਰਹੱਦ ਦੇ ਨੇੜੇ ਹੈ। ਹੋਰ ਵੇਰਵੇ ਤੁਰੰਤ ਉਪਲਬਧ ਨਹੀਂ ਹੋਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕਸ਼ਮੀਰ ਮੁੱਦੇ 'ਤੇ ਭਾਰਤ ਦਾ ਪਾਕਿਸਤਾਨ ਨੂੰ ਠੋਕਵਾਂ ਜਵਾਬ !
NEXT STORY