ਵਾਸ਼ਿੰਗਟਨ— ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਦਿਨ 'ਚ ਘੱਟੋ-ਘੱਟ ਦੋ ਜਾਂ ਤਿੰਨ ਵਾਰ ਕੋਰੋਨਾ ਵਾਇਰਸ ਮਹਾਮਾਰੀ ਦੀ ਜਾਂਚ ਕਰਦੇ ਹਨ।
ਟਰੰਪ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, ''ਮੈਂ ਦਿਨ 'ਚ ਦੋ ਜਾਂ ਤਿੰਨ ਵਾਰ ਕੋਰੋਨਾ ਦੀ ਜਾਂਚ ਕਰਦਾ ਹਾਂ।'' ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਮਾਸਕ ਨਾਲ ਲੈ ਕੇ ਜਾਂਦੇ ਹਨ ਅਤੇ ਜਿੱਥੇ ਸੋਸ਼ਲ ਡਿਸਟੈਂਸਿੰਗ ਨੂੰ ਬਣਾਈ ਰੱਖਣਾ ਸੰਭਵ ਨਹੀਂ ਹੁੰਦਾ ਹੈ ਉੱਥੇ ਇਸ ਦਾ ਇਸਤੇਮਾਲ ਕਰਦੇ ਹਨ।
ਟਰੰਪ ਨੇ ਇਸ ਦੌਰਾਨ ਲੋਕਾਂ ਨੂੰ ਜ਼ਰੂਰੀ ਹੋਣ 'ਤੇ ਮਾਸਕ ਦਾ ਇਸਤੇਮਾਲ ਕਰਨ ਅਤੇ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹੋਰ ਸਾਵਧਾਨੀ ਭਰੇ ਕਦਮ ਚੁੱਕਣ ਦੀ ਵੀ ਬੇਨਤੀ ਕੀਤੀ। ਇਸ ਤੋਂ ਪਹਿਲਾਂ ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕਾਇਲੇ ਮੈਕਨੀਨੇ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਟਰੰਪ ਇਕ ਦਿਨ 'ਚ ਕਈ ਵਾਰ ਕੋਰੋਨਾ ਵਾਇਰਸ ਦੀ ਜਾਂਚ ਕਰਦੇ ਹਨ।
ਫਰਾਂਸ ਭਾਰਤੀ ਵਿਦਿਆਰਥੀਆਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਵਚਨਬੱਧ : ਫਰਾਂਸੀਸੀ ਰਾਜਦੂਤ
NEXT STORY