ਇਸਲਾਮਾਬਾਦ - ਪਾਕਿਸਤਾਨ ਨੇ ਇਕ ਵਾਰ ਫਿਰ ਭਾਰਤ ਨੂੰ ਸਿੰਧੂ ਨਦੀ ਦੇ ਪਾਣੀ ਨੂੰ ਲੈ ਕੇ ਸਖ਼ਤ ਚਿਤਾਵਨੀ ਦਿੱਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਕਿਹਾ ਕਿ ਸਿੰਧੂ ਜਲ ਸਮਝੌਤੇ ਦੇ ਤਹਿਤ ਪਾਕਿਸਤਾਨ ਦੇ ਹਿੱਸੇ ਦੇ ਪਾਣੀ ਦੇ ਵਹਾਅ ਨੂੰ ਰੋਕਣ ਜਾਂ ਮੋੜਨ ਦੀ ਕੋਈ ਵੀ ਕੋਸ਼ਿਸ਼ ‘ਜੰਗ ਦੀ ਕਾਰਵਾਈ’ ਮੰਨੀ ਜਾਵੇਗੀ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਖਿਲਾਫ ਕਿਸੇ ਵੀ ਕਦਮ ਦਾ ਪੂਰੀ ਤਾਕਤ ਨਾਲ ਜਵਾਬ ਦਿੱਤਾ ਜਾਵੇਗਾ। ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਦੋਵਾਂ ਦੇਸ਼ਾਂ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਬਿਆਨਬਾਜ਼ੀ ਤੇਜ਼ ਹੋ ਗਈ ਹੈ।
ਦੂਜੇ ਪਾਸੇ ਭਾਰਤ ਪਹਿਲਾਂ ਵੀ ਸਪੱਸ਼ਟ ਕਰ ਚੁੱਕਾ ਹੈ ਕਿ “ਖੂਨ ਅਤੇ ਪਾਣੀ ਇਕੱਠੇ ਨਹੀਂ ਵਹਿ ਸਕਦੇ” ਅਤੇ ਸਮਝੌਤੇ ਦੇ ਦਾਇਰੇ ਵਿਚ ਰਹਿ ਕੇ ਹੀ ਫੈਸਲੇ ਲਏ ਜਾਣਗੇ।
ਯੂਰਪ 'ਚ ਹੰਟਾਵਾਇਰਸ ਦਾ ਖ਼ਤਰਾ: ਕਰੂਜ਼ ਜਹਾਜ਼ 'MV Hondius' ਦੇ ਯਾਤਰੀ 'ਚ ਪੁਸ਼ਟੀ ਮਗਰੋਂ ਫੈਲੀ ਦਹਿਸ਼ਤ
NEXT STORY