ਇਸਲਾਮਾਬਾਦ (ਏ. ਐੱਨ. ਆਈ.) - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਵੱਲੋਂ ਸੱਤਾਧਾਰੀ ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ (ਪੀ. ਡੀ. ਐੱਮ.) ਸਰਕਾਰ ਦੇ 16 ਮਹੀਨਿਆਂ ਦੇ ਕਾਰਜਕਾਲ ਦੀ ਸਮਾਪਤੀ ’ਤੇ ‘ਧੰਨਵਾਦ ਅਤੇ ਮੁਕਤੀ ਦਿਵਸ’ ਮਨਾਇਆ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਸਲਾਹ ’ਤੇ ਰਾਸ਼ਟਰਪਤੀ ਆਰਿਫ ਅਲਵੀ ਨੇ ਬੁੱਧਵਾਰ ਨੂੰ ਸੰਸਦ ਦੇ ਹੇਠਲੇ ਸਦਨ ਨੈਸ਼ਨਲ ਅਸੈਂਬਲੀ ਨੂੰ ਆਪਣੇ 5 ਸਾਲ ਦਾ ਸੰਵਿਧਾਨਕ ਕਾਰਜਕਾਲ ਖਤਮ ਹੋਣ ਤੋਂ 3 ਦਿਨ ਪਹਿਲਾਂ ਭੰਗ ਕਰ ਦਿੱਤਾ। ਸ਼ਾਹਬਾਜ਼ ਸ਼ਰੀਫ ਕਾਰਜਕਾਰੀ ਪ੍ਰਧਾਨ ਮੰਤਰੀ ਦੀ ਨਿਯੁਕਤੀ ਤੱਕ ਪ੍ਰਧਾਨ ਮੰਤਰੀ ਵਜੋਂ ਸੇਵਾ ਕਰਦੇ ਰਹਿਣਗੇ। ਪੀ. ਟੀ. ਆਈ. ਬੁੱਧਵਾਰ ਨੂੰ ਜਾਰੀ ਇਕ ਬਿਆਨ ਵਿਚ ਪੀ. ਡੀ. ਐੱਮ. ਸਰਕਾਰ ਨੇ ਆਪਣੇ 16 ਮਹੀਨਿਆਂ ਦੇ ਕਾਰਜਕਾਲ ਦੀ ਸਮਾਪਤੀ ਦਾ ਜਸ਼ਨ ਮਨਾਉਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਟਮਾਟਰ ਸਮੇਤ ਮਹਿੰਗੀਆਂ ਸਬਜ਼ੀਆਂ ਤੋਂ ਕਦੋਂ ਮਿਲੇਗੀ ਰਾਹਤ? ਸਾਹਮਣੇ ਆਇਆ RBI ਗਵਰਨਰ ਦਾ ਬਿਆਨ
ਦੂਜੇ ਪਾਸੇ, ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਵੀਰਵਾਰ ਨੂੰ ਨੈਸ਼ਨਲ ਅਸੈਂਬਲੀ ਭੰਗ ਹੋਣ ਤੋਂ ਬਾਅਦ ਸਲਾਹ ਮਸ਼ਵਰਾ ਸ਼ੁਰੂ ਕਰ ਦਿੱਤਾ ਅਤੇ ਚੋਣਾਂ ਦੀ ਨਿਗਰਾਨੀ ਲਈ ਅੰਤਰਿਮ ਪ੍ਰਧਾਨ ਮੰਤਰੀ ਦੇ ਨਾਂ ਨੂੰ ਅੰਤਿਮ ਰੂਪ ਦੇਣ ਲਈ ਵਿਰੋਧੀ ਧਿਰ ਦੇ ਨੇਤਾ ਰਾਜਾ ਰਿਆਜ਼ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਦੋਵਾਂ ਨੇਤਾਵਾਂ ਕੋਲ ਕਿਸੇ ਨਾਂ ’ਤੇ ਸਹਿਮਤੀ ਬਣਾਉਣ ਲਈ 3 ਦਿਨ ਦਾ ਸਮਾਂ ਹੈ, ਨਹੀਂ ਤਾਂ ਭੰਗ ਕੀਤੀ ਗਈ ਨੈਸ਼ਨਲ ਅਸੈਂਬਲੀ ਦੇ ਪ੍ਰਧਾਨ ਸਰਬਸੰਮਤੀ ਬਣਾਉਣ ਲਈ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੇ 4-4 ਵਿਧਾਇਕਾਂ ਦੀ ਇਕ 8 ਮੈਂਬਰੀ ਕਮੇਟੀ ਨਿਯੁਕਤ ਕਰਨਗੇ।
ਦੋਵੇਂ ਧਿਰਾਂ ਪ੍ਰਧਾਨ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ, ਚੋਟੀ ਦੇ ਅਹੁਦੇ ਲਈ ਵੱਧ ਤੋਂ ਵੱਧ 2 ਨਾਂ ਅੱਗੇ ਰੱਖ ਸਕਦੀਆਂ ਹਨ। ਕਮੇਟੀ ਕੋਲ ਸਹਿਮਤੀ ਬਣਾਉਣ ਲਈ 3 ਦਿਨ ਦਾ ਸਮਾਂ ਹੁੰਦਾ ਹੈ ਅਤੇ ਜੇਕਰ ਇਹ ਅਸਫਲ ਰਹਿੰਦੀ ਹੈ, ਤਾਂ ਇਸ ਦੀਆਂ ਮੀਟਿੰਗਾਂ ਦੌਰਾਨ ਵਿਚਾਰੇ ਗਏ ਸਾਰੇ ਨਾਂ ਚੋਣ ਕਮਿਸ਼ਨ ਨੂੰ ਭੇਜੇ ਜਾਣਗੇ, ਜੋ 48 ਘੰਟਿਆਂ ਦੇ ਅੰਦਰ ਉਨ੍ਹਾਂ ਵਿਚੋਂ ਇਕ ਨੂੰ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਨਿਯੁਕਤ ਕਰੇਗਾ।
ਇਹ ਵੀ ਪੜ੍ਹੋ : HYUNDAI ਤੇ KIA ਨੇ ਵਾਪਸ ਬੁਲਾਏ 91,000 ਵਾਹਨ, ਜਾਣੋ ਕੰਪਨੀ ਨੂੰ ਕਿਉਂ ਲੈਣਾ ਪਿਆ ਇਹ ਫ਼ੈਸਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
16 ਸਾਲਾ ਚੀਅਰਲੀਡਰ ਕੁੜੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, Long QT ਸਿੰਡਰੋਮ ਨਾਲ ਸੀ ਪੀੜਤ
NEXT STORY