ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਵਿਚ ਬਦਹਾਲੀ ਵੱਧਦੀ ਜਾ ਰਹੀ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਕੱਤਰੇਤ ਵਿਚ ਕਰੋੜਾਂ ਰੁਪਏ ਦਾ ਬਕਾਇਆ ਬਿਲ ਖੜ੍ਹਾ ਹੈ, ਜਿਸ ਕਾਰਨ ਦਫਤਰ ਦੀ ਬੱਤੀ ਗੁੱਲ ਹੋਣ ਕੰਢੇ ਹੈ। ਬਿਜਲੀ ਵਿਭਾਗ ਵਲੋਂ ਸਕੱਤਰੇਤ ਨੂੰ ਨੋਟਿਸ ਵੀ ਭੇਜਿਆ ਜਾ ਚੁੱਕਾ ਹੈ ਕਿ ਜੇ ਬਿਲ ਦਾ ਭੁਗਤਾਨ ਨਾ ਕੀਤਾ ਗਿਆ ਤਾਂ ਮੀਟਰ ਪੁੱਟ ਲਿਆ ਗਿਆ ਜਾਵੇਗਾ।
ਇਸ ਨੂੰ ਲੈ ਕੇ ਸੋਸ਼ਲ਼ ਮੀਡੀਆ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਾਫੀ ਟ੍ਰੋਲ ਹੋ ਰਹੇ ਹਨ। ਸੋਸ਼ਲ ਮੀਡੀਆ 'ਤੇ ਇਕ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿਚ ਅਰਵਿੰਦ ਕੇਜਰੀਵਾਲ ਕਿਸੇ ਘਰ ਦੀ ਬਿਜਲੀ ਕੱਟ ਰਹੇ ਹਨ ਅਤੇ ਕੈਪਸ਼ਨ ਵਿਚ ਲਿਖਿਆ ਹੈ, ਸਾਡੇ ਸਾਬ੍ਹ ਇਮਰਾਨ ਖਾਨ ਦਾ ਬਿਜਲੀ ਕੁਨੈਕਸ਼ਨ ਕੱਟਦੇ ਹੋਏ। ਇਸੇ ਤਰ੍ਹਾਂ ਹੋਰ ਕਈ ਤਰ੍ਹਾਂ ਦੇ ਕੁਮੈਂਟ ਅਤੇ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਹਨ।
ਯਮਨ ਸਰਕਾਰ ਨੇ ਦੁਬਈ ’ਤੇ ਹਵਾਈ ਹਮਲੇ ਕਰਨ ਦਾ ਦੋਸ਼ ਲਾਇਆ
NEXT STORY