ਇਸਲਾਮਾਬਾਦ,(ਏਜੰਸੀ)— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਗਲੇ ਮਹੀਨੇ ਚੀਨ ਦੀ ਆਪਣੀ ਪਹਿਲੀ ਅਧਿਕਾਰਕ ਯਾਤਰਾ 'ਤੇ ਜਾਣਗੇ, ਜਿੱਥੇ ਉਹ ਹਰ ਸਥਿਤੀ 'ਚ ਦੋਹਾਂ ਦੇਸ਼ਾਂ ਵਿਚਕਾਰ ਆਰਥਿਕ ਅਤੇ ਰਣਨੀਤਕ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਚਰਚਾ ਕਰਨਗੇ। ਵਿਦੇਸ਼ ਮੰਤਰਾਲੇ ਨੇ ਇੱਥੇ ਇਕ ਬਿਆਨ 'ਚ ਕਿਹਾ ਕਿ ਖਾਨ ਨੂੰ ਚੀਨ ਸਰਕਾਰ ਨੇ ਆਪਣੇ ਦੇਸ਼ ਆਉਣ ਲਈ ਸੱਦਾ ਦਿੱਤਾ ਹੈ। ਪ੍ਰਧਾਨ ਮੰਤਰੀ 2 ਨਵੰਬਰ ਤੋਂ 5 ਨਵੰਬਰ ਤਕ ਚੀਨ ਦੀ ਆਪਣੀ ਪਹਿਲੀ ਅਧਿਕਾਰਕ ਯਾਤਰਾ 'ਤੇ ਜਾਣਗੇ। ਉਨ੍ਹਾਂ ਨਾਲ ਵਿਦੇਸ਼ ਮੰਤਰੀ ਸਮੇਤ ਇਕ ਉੱਚ-ਪੱਧਰੀ ਵਫਦ ਵੀ ਹੋਵੇਗਾ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਯਾਤਰਾ ਦੋਹਾਂ ਦੇਸ਼ਾਂ ਵਿਚਕਾਰ ਨੇੜਤਾ ਅਤੇ ਰਵਾਇਤੀ ਗਰਮਜੋਸ਼ੀ ਦਾ ਪ੍ਰਤੀਕ ਹੈ ਜੋ ਪਾਕਿਸਤਾਨ-ਚੀਨ ਦੀ ਹਰ ਸਥਿਤੀ 'ਚ ਰਣਨੀਤਕ ਸਾਂਝੇਦਾਰੀ ਦੀ ਵਿਸ਼ੇਸ਼ਤਾ ਨੂੰ ਪ੍ਰਗਟ ਕਰਦਾ ਹੈ। ਖਾਨ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨਾਲ ਚਰਚਾ ਕਰਨਗੇ ਅਤੇ ਦੋਵੇਂ ਦੇਸ਼ ਦੋ-ਪੱਖੀ ਸਬੰਧਾਂ ਦੇ ਸਾਰੇ ਪੱਖਾਂ ਦੀ ਸਮੀਖਿਆ ਕਰਨਗੇ, ਜਿਸ ਦਾ ਦੋਹਾਂ ਦੇਸ਼ਾਂ ਵਿਚਕਾਰ ਵਿਸ਼ਵਾਸ ਅਤੇ ਸਮਰਥਨ ਦਾ ਲੰਬਾ ਇਤਿਹਾਸ ਰਿਹਾ ਹੈ।
ਹਾਫਿਜ਼ 'ਤੇ ਮਿਹਰਬਾਨ ਪਾਕਿ ਸਰਕਾਰ, JUD ਤੇ FIF ਪਾਬੰਦੀਸ਼ੁਦਾ ਸੰਗਠਨਾਂ ਦੀ ਸੂਚੀ ਤੋਂ ਬਾਹਰ
NEXT STORY