ਇਸਲਾਮਾਬਾਦ (ਏ. ਐੱਨ. ਆਈ.)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਆਉਣ ਵਾਲੀਆਂ ਚੋਣਾਂ ’ਚ ਔਰਤਾਂ ਨੂੰ 53 ਟਿਕਟਾਂ ਦਿੱਤੀਆਂ ਹਨ, ਜੋ ਹੋਰ ਪਾਰਟੀਆਂ ਦੇ ਮੁਕਾਬਲੇ ਸਭ ਤੋਂ ਵੱਧ ਹਨ | ਪਾਕਿਸਤਾਨ ਵਿਚ 8 ਫਰਵਰੀ ਤੋਂ ਸੰਸਦੀ ਚੋਣਾਂ ਹੋ ਰਹੀਆਂ ਹਨ। ਤਹਿਰੀਕ-ਏ-ਇਨਸਾਫ਼ ਵੱਲੋਂ ਔਰਤਾਂ ਨੂੰ ਜੋ ਟਿਕਟਾਂ ਵੰਡੀਆਂ ਗਈਆਂ ਹਨ, ਉਨ੍ਹਾਂ ਵਿਚੋਂ 28 ਔਰਤਾਂ ਨੈਸ਼ਨਲ ਅਸੈਂਬਲੀ ਹਲਕੇ ਤੋਂ ਚੋਣ ਲੜ ਰਹੀਆਂ ਹਨ ਜਦਕਿ ਸੂਬਾਈ ਸੀਟਾਂ ’ਤੇ 25 ਮਹਿਲਾ ਉਮੀਦਵਾਰਾਂ ਨੂੰ ਥਾਂ ਮਿਲੀ ਹੈ।
ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਪਾਰਟੀ ਉਮੀਦਵਾਰ ਵੱਖ-ਵੱਖ ਚੋਣ ਨਿਸ਼ਾਨਾਂ ਨਾਲ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ ਪੁਲਸ ਦੀ ਵੱਡੀ ਸਫ਼ਲਤਾ, ਡਰੋਨ ਜ਼ਰੀਏ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸਿੰਗਾਪੁਰ : ਹਲਾਲ ਜਾਨਵਰਾਂ ਦੇ ਸੈੱਲਾਂ ਤੋਂ ਲੈਬ ’ਚ ਤਿਆਰ ਮੀਟ ਖਾ ਸਕਣਗੇ ਮੁਸਲਮਾਨ
NEXT STORY