ਪਾਕਿਸਤਾਨ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸ਼ੁੱਕਰਵਾਰ ਨੂੰ ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਪਾਰਟੀ ਦੀਆਂ ਸਾਰੀਆਂ ਸਿਆਸੀ ਇਕਾਈਆਂ ਨੂੰ ਭੰਗ ਕਰ ਦਿੱਤਾ ਹੈ। ਪਾਰਟੀ ਨੂੰ ਖੈਬਰ ਪਖਤੂਨਖਵਾ ਸੂਬੇ ਵਿਚ ਹਾਲ ਹੀ ਵਿਚ ਹੋਈਆਂ ਸਥਾਨਕ ਬਾਡੀਜ਼ ਚੋਣਾਂ ਦੇ ਪਹਿਲੇ ਪੜਾਅ ਵਿਚ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਕਾਰਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਹ ਫ਼ੈਸਲਾ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼
'ਦਿ ਡਾਨ' ਅਖਬਾਰ ਦੀ ਖ਼ਬਰ ਮੁਤਾਬਕ, ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ 'ਚ ਹੋਈ ਪੀ. ਟੀ. ਆਈ. ਦੀ ਬੈਠਕ 'ਚ ਇਹ ਫ਼ੈਸਲਾ ਲਿਆ ਹੈ। ਇਸ ਦੇ ਪਿੱਛੇ ਕਾਰਨਾਂ ਦੀ ਜਾਣਕਾਰੀ ਦਿੰਦੇ ਹੋਏ ਫਵਾਦ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਾਲ ਹੀ 'ਚ ਹੋਈਆਂ ਬਾਡੀਜ਼ ਚੋਣਾਂ 'ਚ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ 'ਤੇ ਡੂੰਘੀ ਅਸੰਤੁਸ਼ਟੀ ਜ਼ਾਹਰ ਕੀਤੀ ਹੈ।
ਪੜ੍ਹੋ ਇਹ ਅਹਿਮ ਖਬਰ- ਅਮਰੀਕਾ 'ਚ ਪੁਲਸ ਦੀ ਗੋਲੀ ਲੱਗਣ ਨਾਲ 14 ਸਾਲਾ ਕੁੜੀ ਦੀ ਮੌਤ
ਉਨ੍ਹਾਂ ਕਿਹਾ ਕਿ ਇਮਰਾਨ ਖ਼ਾਨ ਅਨੁਸਾਰ ਉਹ ਵੰਸ਼ਵਾਦ ਦੀ ਰਾਜਨੀਤੀ ਦੇ ਵਿਰੋਧੀ ਹਨ ਅਤੇ ਉਹ ਇਨ੍ਹਾਂ ਚੋਣਾਂ ਵਿਚ ਉਮੀਦਵਾਰਾਂ ਨੂੰ ਟਿਕਟਾਂ ਦੀ ਵੰਡ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਮਰਾਨ ਖ਼ਾਨ ਦਾ ਮੰਨਣਾ ਹੈ ਕਿ ਸਿਆਸਤ ਵਿਚ ਉਮੀਦਵਾਰਾਂ ਦੀ ਚੋਣ ਸਮੇਂ ਉਨ੍ਹਾਂ ਦੀ ਯੋਗਤਾ ਦੇਖੀ ਜਾਣੀ ਚਾਹੀਦੀ ਹੈ ਪਰ ਹਾਲ ਹੀ ਵਿਚ ਉਨ੍ਹਾਂ ਦੀ ਪਾਰਟੀ ਦੇ ਜ਼ਿੰਮੇਵਾਰ ਅਹੁਦੇਦਾਰਾਂ ਨੇ ਟਿਕਟਾਂ ਦੀ ਵੰਡ ਵਿਚ ਮੈਰਿਟ ਨਾਲੋਂ ਨਿੱਜੀ ਰਿਸ਼ਤਿਆਂ ਨੂੰ ਜ਼ਿਆਦਾ ਅਹਿਮੀਅਤ ਦਿੱਤੀ ਹੈ, ਜਿਸ ਕਾਰਨ ਉਨ੍ਹਾਂ ਜਥੇਬੰਦੀ ਦੇ ਮੁੱਖ ਪ੍ਰਬੰਧਕਾਂ ਅਤੇ ਸਮੂਹ ਅਹੁਦੇਦਾਰਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਹੋਰ ਜਾਣਕਾਰੀ ਦਿੰਦੇ ਹੋਏ ਮੰਤਰੀ ਫਵਾਦ ਚੌਧਰੀ ਨੇ ਕਿਹਾ ਕਿ ਪੀ. ਟੀ. ਆਈ. ਦੀ ਸੀਨੀਅਰ ਕਮੇਟੀ ਆਉਣ ਵਾਲੇ ਦਿਨਾਂ ਵਿਚ ਪਾਰਟੀ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਧਿਆਨ ਨਾਲ ਕਰੇਗੀ।
ਇਹ ਵੀ ਪੜ੍ਹੋ : ਸਿੱਖਸ ਆਫ ਅਮਰੀਕਾ ਅਤੇ ਸਿੱਖ ਭਾਈਚਾਰੇ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ PM ਮੋਦੀ ਦੀ ਕੀਤੀ ਤਾਰੀਫ਼
ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਬਾਕਸ 'ਚ ਸਾਡੇ ਨਾਲ ਜ਼ਰੂਰ ਸਾਂਝੀ ਕਰੋ।
ਚੀਨ ਦੇ ਲੜਾਕੂ ਜਹਾਜ਼ਾਂ ਨੇ ਫਿਰ ਭਰੀ ਤਾਈਵਾਨ ਦੇ ਹਵਾਈ ਖੇਤਰ ’ਚ ਉਡਾਣ
NEXT STORY